Rain Alert In Punjab : ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ ਜਾਰੀ, ਕੀ ਜਾ ਰਹੀ ਠੰਢ ਮੁੜ ਆਵੇਗੀ ਵਾਪਸ ?
Punjab Weather and AQI Today : ਉੱਤਰੀ ਭਾਰਤ ਵਿੱਚ ਸਰਦੀਆਂ ਵਾਪਸ ਆ ਰਹੀਆਂ ਹਨ, ਪਰ ਅਗਲੇ ਕੁਝ ਦਿਨਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ।
ਭਾਰਤੀ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਉੱਤਰ-ਪੱਛਮ ਅਤੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 1-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 18 ਫਰਵਰੀ ਦੀ ਰਾਤ ਤੋਂ 20 ਫਰਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਇੱਕ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾਵੇਗਾ, ਜਿਸ ਕਾਰਨ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿੱਚ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ ਦਿਨ ਦੇ ਤਾਪਮਾਨ ਵਿੱਚ 3-5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮੱਧ ਅਤੇ ਪੂਰਬੀ ਭਾਰਤ ਅਤੇ ਤੇਲੰਗਾਨਾ ਵਿੱਚ ਤਾਪਮਾਨ 1-3 ਡਿਗਰੀ ਵਧਿਆ। ਉਤਰਾਖੰਡ ਵਿੱਚ ਤਾਪਮਾਨ ਵਿੱਚ 2-5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦੋਂ ਕਿ ਸੌਰਾਸ਼ਟਰ, ਕੱਛ, ਪੱਛਮੀ ਰਾਜਸਥਾਨ ਅਤੇ ਕੋਂਕਣ ਖੇਤਰ ਵਿੱਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ।
ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਉੱਤਰਾਖੰਡ, ਪੱਛਮੀ ਰਾਜਸਥਾਨ, ਜੰਮੂ ਅਤੇ ਕਸ਼ਮੀਰ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰ-ਪੂਰਬੀ ਭਾਰਤ, ਅੰਦਰੂਨੀ ਕਰਨਾਟਕ, ਰਾਇਲਸੀਮਾ ਅਤੇ ਤੇਲੰਗਾਨਾ ਵਿੱਚ 1-4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਮੱਧ ਭਾਰਤ, ਦੱਖਣ-ਪੂਰਬੀ ਉੱਤਰ ਪ੍ਰਦੇਸ਼ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਤਾਪਮਾਨ 1-3 ਡਿਗਰੀ ਵਧਿਆ।
ਦੱਸ ਦਈਏ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ 19 ਅਤੇ 20 ਫਰਵਰੀ ਨੂੰ ਗਰਜ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਵਿੱਚ 17 ਤੋਂ 19 ਫਰਵਰੀ ਦੇ ਵਿਚਕਾਰ ਹਲਕੀ ਬਾਰਿਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ 19 ਤੋਂ 22 ਫਰਵਰੀ ਦੇ ਵਿਚਕਾਰ ਹਲਕੀ ਬਾਰਿਸ਼ ਅਤੇ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।
- PTC NEWS