Punjab Weather: ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ, ਜਾਣੋ ਪੰਜਾਬ ’ਚ ਮਾਨਸੂਨ ਦੀ ਕੀ ਹੈ ਸਥਿਤੀ
Punjab Monsoon Update: ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ 'ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ, ਜਿਸ ਕਾਰਨ ਮੀਂਹ ਕੁਝ ਥਾਵਾਂ 'ਤੇ ਹੀ ਸੀਮਤ ਹੋ ਰਿਹਾ ਹੈ।
ਅਲਰਟ ਦੇ ਬਾਵਜੂਦ ਨਹੀਂ ਪਿਆ ਮੀਂਹ
ਅਲਰਟ ਦੇ ਬਾਵਜੂਦ ਪੰਜਾਬ 'ਚ ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਨਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂਕਿ ਰਾਤ ਸਮੇਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।
ਜੇਕਰ ਮਾਨਸੂਨ ਦਾ ਰੁਖ ਬਦਲਦਾ ਹੈ ਤਾਂ ਪੰਜਾਬ ਵਿੱਚ ਦੋ ਦਿਨ ਲਗਾਤਾਰ ਪਵੇਗਾ ਮੀਂਹ
ਮਾਨਸੂਨ ਟ੍ਰੌਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
ਮਾਨਸੂਨ ਬਾਰੇ ਜਾਣਕਾਰੀ
ਪਿਛਲੇ ਕੁਝ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਕਾਰਨ, ਦੇਸ਼ ਵਿੱਚ ਮਾਨਸੂਨ ਦੀ ਕੁੱਲ ਬਾਰਿਸ਼ 30 ਜੂਨ ਨੂੰ 11 ਫੀਸਦ ਤੋਂ ਘਟ ਕੇ ਵੀਰਵਾਰ (5 ਜੁਲਾਈ, 2024) ਨੂੰ ਸਿਰਫ਼ 3 ਫੀਸਦ ਰਹਿ ਗਈ ਹੈ। ਦੱਖਣੀ ਭਾਰਤ 'ਚ ਮਾਨਸੂਨ 'ਚ ਹੁਣ ਤੱਕ ਜ਼ਿਆਦਾ ਬਾਰਿਸ਼ (13 ਫੀਸਦੀ) ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: MP Amritpal Singh : ਅੰਮ੍ਰਿਤਪਾਲ ਸਿੰਘ ਖਾਲਿਸਤਾਨੀ ਸਮਰਥਕ ਨਹੀਂ... ਮਾਤਾ ਬਲਵਿੰਦਰ ਕੌਰ ਨੇ ਲਿਆ ਯੂ-ਟਰਨ
- PTC NEWS