Punjab Weather Latest Update : ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਸੂਬੇ ਦਾ ਇਹ ਸ਼ਹਿਰ ਰਿਹਾ ਸਭ ਤੋਂ ਵੱਧ ਪ੍ਰਦੂਸ਼ਿਤ
Punjab Weather Latest Update : ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਪੰਜਾਬ ਦੇ ਔਸਤ ਤਾਪਮਾਨ 'ਚ ਜਿੱਥੇ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਉਥੇ ਚੰਡੀਗੜ੍ਹ 'ਚ 1.3 ਡਿਗਰੀ ਦਾ ਬਦਲਾਅ ਦੇਖਣ ਨੂੰ ਮਿਲਿਆ ਹੈ।
ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33.9 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਦੇ ਸਭ ਤੋਂ ਗਰਮ ਸ਼ਹਿਰ ਬਠਿੰਡਾ ਅਤੇ ਫਰੀਦਕੋਟ ਦਾ ਤਾਪਮਾਨ 35.9 ਡਿਗਰੀ ਰਿਹਾ, ਜਦੋਂ ਕਿ ਸਭ ਤੋਂ ਠੰਡਾ ਸ਼ਹਿਰ ਪਠਾਨਕੋਟ 14.4 ਡਿਗਰੀ ਰਿਹਾ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ। ਦੀਵਾਲੀ ਤੋਂ ਬਾਅਦ ਹੋਰ ਬਦਲਾਅ ਦੇਖਣ ਨੂੰ ਮਿਲਣਗੇ। ਹਾਲਾਂਕਿ, ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਉੱਤਰੀ ਭਾਰਤ ਵਿੱਚ ਖੁਸ਼ਕ ਠੰਢ ਰਹੇਗੀ। ਮੌਸਮ ਦੇ ਇਸ ਬਦਲਾਅ ਦੇ ਵਿਚਕਾਰ ਪ੍ਰਦੂਸ਼ਣ ਲਗਾਤਾਰ ਲੋਕਾਂ ਦਾ ਸਾਹ ਘੁੱਟ ਰਿਹਾ ਹੈ।
ਚੰਡੀਗੜ੍ਹ ਸਮੇਤ ਪੰਜਾਬ ਦੇ 6 ਸ਼ਹਿਰਾਂ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਯੈਲੋ ਜ਼ੋਨ 'ਤੇ ਪਹੁੰਚ ਗਿਆ ਹੈ। ਜਦਕਿ ਚੰਡੀਗੜ੍ਹ-ਪੰਜਾਬ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਮੰਡੀ ਗੋਬਿੰਦਗੜ੍ਹ ਰਿਹਾ, ਜਿੱਥੇ ਔਸਤ AQI 204 ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Gangster Lawrence Bishnoi Interview Case ’ਚ ਵੱਡੀ ਕਾਰਵਾਈ, DSP ਗੁਰਸ਼ੇਰ ਸਿੰਘ ਸੰਧੂ ਸਣੇ 7 ਪੁਲਿਸ ਮੁਲਾਜ਼ਮ ਸਸਪੈਂਡ
- PTC NEWS