Punjab Weather: ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, 3 ਦਿਨਾਂ ਦੇ ਲਈ ਯੈਲੋ ਅਲਰਟ ਜਾਰੀ
Punjab Weather Update: ਪੰਜਾਬ ਵਿੱਚ ਟੰਢ ਦਾ ਕਹਿਰ ਜਾਰੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਤੋਂ ਤਿੰਨ ਦਿਨਾਂ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ। ਸਰਦੀ ਦੇ ਮੌਸਮ ’ਚ ਇਹ ਪਹਿਲੀ ਬਰਸਾਤ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ 'ਚ ਬੁੱਧਵਾਰ ਨੂੰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਲੁਧਿਆਣਾ ਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹੀ ਤੇਜ਼ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ 11 ਜ਼ਿਲ੍ਹਿਆਂ ਦੇ ਸਬੰਧ ਵਿੱਚ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਿਕ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ।
ਇਹ ਵੀ ਪੜ੍ਹੋ: Insta Video Call: ਹੁਣ ਇੰਸਟਾਗ੍ਰਾਮ 'ਤੇ ਵੀ ਕਰੋ ਵੀਡੀਓ ਕਾਲ, ਜਾਣੋ ਆਸਾਨ ਤਰੀਕਾ
-