Punjab Weather Update: ਪੰਜਾਬ ‘ਚ ਮੁੜ ਬਦਲਿਆ ਮੌਸਮ ਦਾ ਮਿਜ਼ਾਜ, ਜਾਣੋ ਮੌਮਸ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Punjab Weather Update: ਪੱਛਮੀ ਗੜਬੜੀ ਦੇ ਇੱਕ ਵਾਰ ਫਿਰ ਤੋਂ ਐਕਟਿਵ ਹੋਣ ਕਾਰਨ ਪੰਜਾਬ ਵਿੱਚ ਮੀਂਹ ਮੁੜ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਸੰਭਾਵਨਾ ਬਰਕਰਾਰ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੰਜਾਬ ਦੇ ਕਈ ਇਲਾਕਿਆਂ ‘ਚ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਮਾਨਸਾ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਰਗੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲ ਸਕਦੀ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 19 ਜੁਲਾਈ ਯਾਨੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਦਰਿਆਵਾਂ ਅਤੇ ਨਹਿਰਾਂ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੱਛਮੀ ਗੜਬੜੀ ਦੇ ਐਕਟੀਵੇਟ ਹੋਣ ਕਾਰਨ ਮੌਸਮ 'ਚ ਬਦਲਾਅ ਆ ਰਿਹਾ ਹੈ, ਜਿਸ ਕਾਰਨ ਮੀਂਹ ਪੈਣਾ ਮੁੜ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ: ਭਾਰੀ ਮੀਂਹ ਕਾਰਨ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਨੂੰ ਪਹੁੰਚਿਆ ਨੁਕਸਾਨ W
- PTC NEWS