Punjab Weather Update: ਬੁੱਧਵਾਰ ਨੂੰ ਮੀਂਹ ਅਤੇ ਹਨੇਰੀ ਨੇ ਜਿੱਥੇ ਕਾਫੀ ਨੁਕਸਾਨ ਕੀਤਾ ਉੱਥੇ ਹੀ ਗਰਮੀ ਤੋਂ ਰਾਹਤ ਵੀ ਦਿੱਤੀ। ਪਰ ਇੱਕ ਵਾਰ ਫਿਰ ਤੋਂ ਗਰਮੀ ਕਾਰਨ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਗਿਆ ਹੈ। ਉੱਥੇ ਹੀ ਮੌਸਮ ਵਿਭਾਗ ਮੁਤਾਬਿਕ ਪੰਜਾਬ ’ਚ ਆਉਣ ਵਾਲੇ 3 ਦਿਨਾਂ ਤੱਕ ਗਰਮੀ ਦਾ ਕਹਿਰ ਵਧਣ ਵਾਲਾ ਹੈ। 23 ਮਈ ਤੋਂ ਬਾਅਦ ਮਿਲ ਸਕਦੀ ਹੈ ਰਾਹਤ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ 23 ਮਈ ਤੋਂ ਬਾਅਦ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਇਸ ਨਾਲ ਤਾਪਮਾਨ ਹੇਠਾਂ ਆਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਦੂਜੇ ਪਾਸੇ ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਵਿਭਾਗ ਮੁਤਾਬਕ 23 ਮਈ ਤੱਕ ਤਾਪਮਾਨ ਵਧਦਾ ਰਹੇਗਾ। ਜਿਸ ਕਾਰਨ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਵੀ ਸੰਭਾਵਨਾ ਹੈ। ਇਹ ਵੀ ਪੜ੍ਹੋ: RBI ਦਾ ਵੱਡਾ ਫੈਸਲਾ: ਰਿਜ਼ਰਵ ਬੈਂਕ ਵਾਪਸ ਲਵੇਗਾ ਦੋ ਹਜ਼ਾਰ ਰੁਪਏ ਦੇ ਨੋਟ, 30 ਸਤੰਬਰ 2023 ਤੱਕ ਬੈਂਕ ਤੋਂ ਬਦਲਾ ਸਕਣਗੇ