ਪੰਜਾਬ 'ਚ ਹੁਣ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਤੇ ਅੱਤ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।
ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ... — Bhagwant Mann (@BhagwantMann) December 20, 2022
ਉਨ੍ਹਾਂ ਨੇ ਲਿਖਿਆ ਕਿ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ ,ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ ਤੇ ਛੁੱਟੀ ਪਹਿਲਾਂ ਵਾਲੇ ਨਿਰਧਾਰਤ ਸਮੇਂ ਉਤੇ ਹੀ ਹੋਵੇਗੀ।
ਇਹ ਵੀ ਪੜ੍ਹੋ : CM ਮਾਨ ਨੇ ਚੇਨਈ ਵਿੱਚ ਸਨਅਤਕਾਰਾਂ ਨਾਲ ਕੀਤੀ ਮੀਟਿੰਗ, ਦਿੱਤਾ ਨਿਵੇਸ਼ ਸੰਮੇਲਨ ’ਚ ਸ਼ਾਮਲ ਹੋਣ ਦਾ ਸੱਦਾ
- PTC NEWS