R Nait Threat Call : ਪੰਜਾਬੀ ਗਾਇਕ ਆਰ ਨੇਤ ਨੂੰ ਮਿਲੀ ਧਮਕੀ, ਮੰਗੀ 1 ਕਰੋੜ ਦੀ ਫਿਰੌਤੀ
R Nait Received Ransom Call : ਪੰਜਾਬ ਵਿੱਚ ਗਾਇਕਾਂ ਨੂੰ ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ ਦਾ ਰੁਝਾਨ ਰੁਕਣ ਦੇ ਕੋਈ ਸੰਕੇਤ ਨਹੀਂ ਦਿਖਾਏ ਦੇ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਹੋਰ ਤੇਜ਼ ਹੋ ਗਿਆ ਹੈ। ਹੁਣ ਪੰਜਾਬੀ ਗਾਇਕ ਆਰ ਨੇਤ ਨੂੰ ਧਮਕੀ ਭਰਿਆ ਕਾਲ ਆਇਆ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਆਰ ਨੇਤ ਨੂੰ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ ਆਰ ਨੇਤ ਦੀ ਟੀਮ ਨੇ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਉਕਤ ਫ਼ੋਨ ਨੰਬਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੈਨੇਜਰ ਨੇ ਸ਼ਿਕਾਇਤ 'ਚ ਧਮਕੀ ਮਿਲਣ ਦਾ ਕੀਤਾ ਖੁਲਾਸਾ
ਪੰਜਾਬੀ ਗਾਇਕ ਆਰ ਨੇਤ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ। ਜਿਸ ਵਿੱਚ ਉਹ ਫਿਰੌਤੀ ਦੀ ਮੰਗ ਕਰ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਫਿਰੌਤੀ ਦੀ ਰਕਮ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਉਹ ਜਾਨ ਤੋਂ ਮਾਰ ਦੇਣਗੇ।
ਹਾਲਾਂਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਆ ਗਿਆ ਹੈ। ਪਰ ਇੱਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਆਰ ਨੇਤ ਦੇ ਮੈਨੇਜਰ ਨੇ ਕਿਹਾ ਹੈ ਕਿ ਉਸ ਨੂੰ ਲਾਰੈਂਸ ਅਤੇ ਰਿੰਦਾ ਦੇ ਨਾਂ 'ਤੇ ਧਮਕੀਆਂ ਮਿਲੀਆਂ ਹਨ। ਮੁਲਜ਼ਮਾਂ ਨੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Kangana Ranaut Controversy : ਕੰਗਨਾ ਰਣੌਤ ਦਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਲੈ ਵਿਵਾਦਿਤ ਬਿਆਨ, ਦੱਸਿਆ ‘ਅੱਤਵਾਦੀ’
- PTC NEWS