Punjab Youth killed : ਆਸਟ੍ਰੇਲੀਆ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Punjab Youth Killed in Australia : ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇੱਕ ਮਾਮੂਲੀ ਝਗੜੇ ਨੂੰ ਲੈ ਕੇ 18 ਸਾਲਾ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਏਕਮ ਸਿੰਘ, ਰਾਜਪੁਰਾ ਦੇ ਗੁਲਾਬ ਨਗਰ ਦਾ ਰਹਿਣ ਵਾਲਾ ਸੀ।
ਏਕਮ ਸਿੰਘ ਨੂੰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਗੋਲੀ ਮਾਰੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ, ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।
ਪਰਿਵਾਰ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਪਤਾ ਲੱਗਾ ਹੈ, ਉਦੋਂ ਤੋਂ ਪਰਿਵਾਰ ਸਦਮੇ ਵਿੱਚ ਹੈ। ਆਸਟ੍ਰੇਲੀਆਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਾਰਕਿੰਗ ਵਿੱਚ ਝਗੜੇ ਤੋਂ ਬਾਅਦ ਵਾਪਰੀ ਘਟਨਾ
ਜਾਣਕਾਰੀ ਅਨੁਸਾਰ ਅਮਰਿੰਦਰ ਸਿੰਘ ਸਾਹਨੀ ਕੁਝ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਸੈਟਲ ਹੋ ਗਏ ਸਨ। ਕੱਲ੍ਹ ਵੀਰਵਾਰ ਰਾਤ ਨੂੰ ਲਗਭਗ 12:45 ਵਜੇ, ਏਕਮ ਸਿੰਘ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਇੱਕ ਪਾਰਕਿੰਗ ਦੇ ਵਿਚਕਾਰ ਪੜ੍ਹ ਰਿਹਾ ਸੀ।
ਫਿਰ ਉਸਦੀ ਉੱਥੇ ਮੌਜੂਦ ਨੌਜਵਾਨਾਂ ਨਾਲ ਬਹਿਸ ਹੋ ਗਈ ਅਤੇ ਨੌਜਵਾਨਾਂ ਨੇ ਏਕਮ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਉਸਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ। ਮ੍ਰਿਤਕ ਦੀ ਬਜ਼ੁਰਗ ਦਾਦੀ ਮਨਮੋਹਨ ਕੌਰ ਰਾਜਪੁਰਾ ਦੇ ਗੁਲਾਬ ਨਗਰ ਸਥਿਤ ਆਪਣੇ ਘਰ ਵਿੱਚ ਲਗਾਤਾਰ ਰੋਣ ਕਾਰਨ ਬੁਰੀ ਹਾਲਤ ਵਿੱਚ ਹੈ। ਆਸਟ੍ਰੇਲੀਆ ਵਿੱਚ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
- PTC NEWS