Punjabi Killed in Manila : ਮਨੀਲਾ ਤੋਂ ਦੁਖਦਾਈ ਖ਼ਬਰ, ਫ਼ਰੀਦਕੋਟ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Punjabi Youth Murder in Manila : ਫਿਲੀਪੀਨਜ਼ ਤੋਂ ਪੰਜਾਬ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਮਨੀਲਾ 'ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜੋ ਕਿ ਅੱਜ ਤੋਂ 2 ਸਾਲ ਪਹਿਲਾਂ ਫਿਲੀਪੀਨਜ਼ ਦੇ ਸ਼ਹਿਰ ਦੇ ਮਨੀਲਾ ਵਿਖੇ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਮ੍ਰਿ੍ਤਕ ਨੌਜਵਾਨ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਮਾਨ ਮਰਾੜ੍ਹ ਨਾਲ ਦਾ ਰਹਿਣ ਵਾਲਾ ਸੀ, ਜੋ ਕਿ 2 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਦੇ ਲਈ ਵਿਦੇਸ਼ ਗਿਆ ਸੀ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ ਜਦੋਂ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ।
- PTC NEWS