Sun, Sep 8, 2024
Whatsapp

9 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Reported by:  PTC News Desk  Edited by:  Ravinder Singh -- January 04th 2023 11:52 AM
9 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

9 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ :  ਕੈਨੇਡਾ ਤੋਂ ਮਾੜੀਆਂ ਖਬਰਾਂ ਆਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਰੋਜ਼ਾਨਾ ਹੀ ਪੰਜਾਬੀ ਨੌਜਵਾਨ ਦੇ ਕਤਲਾਂ ਤੇ ਦਿਲ ਦੇ ਦੌਰੇ ਪੈਣ ਨਾਲ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਤੋਂ ਮੁੜ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਇਕ ਪੰਜਾਬੀ ਨੌਜਵਾਨ ਸ਼ਮਸ਼ੇਰ ਗਿੱਲ ਉਰਫ ਸ਼ੈਰੀ ਗਿੱਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਨੌਜਵਾਨ ਸ਼ਮਸ਼ੇਰ ਗਿੱਲ ਇੱਥੇ ਆਪਣੀ ਪਤਨੀ ਤੇ ਬੱਚੇ ਨਾਲ ਰਹਿ ਰਿਹਾ ਸੀ।



ਸ਼ਮਸ਼ੇਰ ਗਿੱਲ ਦਾ ਸੰਨ- 2019 ਵਿੱਚ ਵਿਆਹ ਹੋਇਆ ਸੀ ਤੇ ਪੰਜਾਬ ਤੋਂ ਉਹ ਮੁੱਲਾਂਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਦੇ ਨਾਲ ਸਬੰਧਤ ਸੀ। ਕਾਬਿਲੇਗੌਰ ਹੈ ਕਿ ਮਹਿਜ਼ ਦਿਲ ਦਾ ਦੌਰਾ ਪੈਣ ਨਾਲ ਹੀ ਨਹੀਂ ਸਗੋਂ ਵੱਡੇ ਪੱਧਰ 'ਤੇ ਪੰਜਾਬ ਤੋਂ ਗਏ ਨੌਜਵਾਨ ਕੈਨੇਡਾ ਵਿਚ ਮਾਰੇ ਜਾ ਰਹੇ ਹਨ।

ਇਹ ਵੀ ਪੜ੍ਹੋ : ਗਲ਼ੀ 'ਚ ਖੜ੍ਹੇ ਹੋਣ ਨੂੰ ਲੈ ਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ

ਗ਼ੌਰਤਲਬ ਹੈ ਕਿ ਬੀਤੇ ਦਿਨ ਪੰਜਾਬ ਮੂਲ ਦੇ ਦੋ ਨੌਜਵਾਨਾਂ ਦੇ ਕਤਲ ਕਰ ਦਿੱਤੇ ਗਏ। ਇਕ ਨੌਜਵਾਨ ਨੂੰ ਲੁੱਟ ਦੀ ਨੀਅਤ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਕ ਵਡੇਰੀ ਉਮਰ ਦੇ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿਚ ਪੀੜਤ ਦੀ ਧੀ ਵੀ ਗੰਭੀਰ ਰੂਪ ਵਿਚ ਜ਼ਖ਼ਮ ਹੋ ਗਈ।

- PTC NEWS

Top News view more...

Latest News view more...

PTC NETWORK