Attack on Allu Arjun’s House : ਅੱਲੂ ਅਰਜੁਨ ਦੇ ਘਰ 'ਤੇ ਹਮਲਾ, ਜੰਮ ਕੇ ਕੀਤੀ ਭੰਨਤੋੜ; 8 ਲੋਕ ਗ੍ਰਿਫਤਾਰ
ਓਸਮਾਨੀਆ ਯੂਨੀਵਰਸਿਟੀ ਦੇ ਕਈ ਮੈਂਬਰਾਂ ਨੇ ਐਤਵਾਰ ਨੂੰ ਤੇਲਗੂ ਅਦਾਕਾਰ ਅੱਲੂ ਅਰਜੁਨ ਦੇ ਹੈਦਰਾਬਾਦ ਸਥਿਤ ਜੁਬਲੀ ਹਿਲਜ਼ ਸਥਿਤ ਘਰ 'ਤੇ ਧਾਵਾ ਬੋਲ ਦਿੱਤਾ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਇਸ ਹਮਲੇ ਤੋਂ ਬਾਅਦ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦਖਲ ਦਿੱਤਾ ਅਤੇ ਯੂਨੀਵਰਸਿਟੀ ਦੀ ਜੁਆਇੰਟ ਐਕਸ਼ਨ ਕਮੇਟੀ (ਜੇਏਸੀ) ਦੇ ਅੱਠ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਨੂੰ ਬਾਅਦ ਵਿੱਚ ਜੁਬਲੀ ਹਿਲਜ਼ ਪੁਲਿਸ ਸਟੇਸ਼ਨ ਲਿਜਾਇਆ ਗਿਆ।
ਓਸਮਾਨੀਆ ਯੂਨੀਵਰਸਿਟੀ ਦੇ ਕਈ ਜੇਏਸੀ ਨੇਤਾਵਾਂ ਦੇ ਇੱਕ ਸਮੂਹ ਨੇ ਅਦਾਕਾਰ ਦੇ ਘਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ 35 ਸਾਲਾ ਔਰਤ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ। ਦੱਸ ਦੇਈਏ ਕਿ 4 ਦਸੰਬਰ ਨੂੰ ਹੈਦਰਾਬਾਦ ਦੇ ਇੱਕ ਸਿਨੇਮਾ ਹਾਲ ਵਿੱਚ ਭਗਦੜ ਵਰਗੀ ਸਥਿਤੀ ਵਿੱਚ ਔਰਤ ਦੀ ਮੌਤ ਹੋ ਗਈ ਸੀ। ਅੱਲੂ ਅਰਜੁਨ ਆਪਣੀ ਹਾਲੀਆ ਰਿਲੀਜ਼ "ਪੁਸ਼ਪਾ 2: ਦ ਰੂਲ" ਦੇ ਪ੍ਰੀਮੀਅਰ ਲਈ ਇੱਥੇ ਸਨ।
ਇਸ ਤੋਂ ਪਹਿਲਾਂ ਅੱਜ ਤੇਲੰਗਾਨਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਜਿਤੇਂਦਰ ਨੇ ਕਿਹਾ ਕਿ ਫਿਲਮੀ ਹਸਤੀਆਂ ਅਤੇ ਹੋਰ ਸਾਰਿਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਆਪਣੇ ਆਪ ਨੂੰ ਉਸ ਅਨੁਸਾਰ ਚਲਣਾ ਚਾਹੀਦਾ ਹੈ। ਉਹ ਇਸ ਮਹੀਨੇ ਦੇ ਸ਼ੁਰੂ ਵਿੱਚ 'ਪੁਸ਼ਪਾ 2' ਦੀ ਸਕ੍ਰੀਨਿੰਗ ਦੌਰਾਨ ਭਗਦੜ ਵਿੱਚ ਇੱਕ ਔਰਤ ਦੀ ਮੌਤ ਅਤੇ ਤੇਲਗੂ ਅਦਾਕਾਰ ਅੱਲੂ ਅਰਜੁਨ ਦੁਆਰਾ ਕੀਤੀਆਂ ਗਈਆਂ ਕੁਝ ਟਿੱਪਣੀਆਂ ਦੇ ਮੁੱਦੇ 'ਤੇ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ ਪਰ ਇਸ ਦੇ ਨਾਲ ਹੀ ਸੂਬੇ ਦੇ ਨਾਗਰਿਕਾਂ ਪ੍ਰਤੀ ਸਾਰਿਆਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ
- PTC NEWS