ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਪੱਤਰ ਜਾਰੀ ਕਰਦੇ ਹੋਏ ਪਬਲਿਕ ਅਤੇ ਮੀਡੀਆ ਤੋਂ ਸਹਿਯੋਗ ਮੰਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬੀਤੇ ਦਿਨ ਵਾਪਰੀ ਘਟਨਾ ਵਿੱਚ ਮੋਰਚੇ ਵੱਲੋਂ ਪੁਲਿਸ ਉੱਤੇ ਹਮਲਾ ਕੀਤਾ ਗਿਆ ਅਤੇ ਗੱਡੀਆ ਦੀ ਭੰਨਤੋੜ ਕੀਤੀ ਹੈ।ਘਟਨਾ ਦੀਆਂ ਵੀਡੀਓਜ਼ ਅਤੇ ਫੋਟੋਆਂ ਭੇਜਣ ਲਈ ਈਮੇਲ ਜਾਰੀ ਪੁਲਿਸ ਦਾ ਕਹਿਣਾ ਹੈ ਕਿ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਅਤੇ ਮੀਡੀਆ ਕਰਮਚਾਰੀਆਂ ਉੱਤੇ ਹਮਲਾ ਕੀਤਾ ਸੀ। ਪੁਲਿਸ ਨੇ ਇਕ ਈਮੇਲ ਆਈਡੀ firno.63@gmail.com ਜਾਰੀ ਕੀਤੀ ਹੈ ਅਤੇ ਮੀਡੀਆ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਇਸ ਈਮੇਲ ਉੱਤੇ ਘਟਨਾ ਦੀਆਂ ਸਾਰੀਆਂ ਵੀਡੀਓ ਭੇਜੀਆ ਜਾਣ।ਵਿਅਕਤੀਆਂ ਦੀ ਪਹਿਚਾਣ ਕਰਵਾਉਣ ਦੀ ਅਪੀਲਪੁਲਿਸ ਦਾ ਕਹਿਣਾ ਹੈ ਕਿ ਕੌਮੀ ਇਨਸਾਫ ਮੋਰਚਾ ਦੇ ਜਥੇ ਦੇ ਮੈਂਬਰਾਂ ਵੱਲੋਂ ਤਲਵਾਰਾਂ, ਲਾਠੀਆਂ ਅਤੇ ਹੋਰ ਹਥਿਆਰਾਂ ਨਾਲ ਲੈਸ ਘੋੜਿਆਂ ਅਤੇ ਟਰੈਕਟਰ ਟਰਾਲੀਆਂ ਨਾਲ ਲੈਸ ਡਿਵਾਈਡਿੰਗ ਰੋਡ, ਸੈਕਟਰ 52/53, ਚੰਡੀਗੜ੍ਹ ਵਿਖੇ ਚੰਡੀਗੜ੍ਹ ਪੁਲਿਸ 'ਤੇ ਬਿਨਾਂ ਭੜਕਾਹਟ ਦੇ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਕਈ ਬਦਮਾਸ਼ਾਂ ਨੂੰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੂੰ ਵੀ ਹਮਲਵਰ ਦੀ ਪਹਿਚਾਣ ਹੈ ਉਹ ਈਮੇਲ ਉੱਤੇ ਦੱਸ ਸਕਦਾ ਹੈ।ਮੋਰਚਾ ਤੇ ਪੁਲਿਸ ਆਹਮੋ-ਸਾਹਮਣੇਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਹਾਲੀ ਵਿਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੀਤੇ ਦਿਨ ਚੰਡੀਗੜ੍ਹ ਵਿਚ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਗਿਆ ਇਸ ਦੌਰਾਨ ਮੁਹਾਲੀ-ਚੰਡੀਗੜ੍ਹ ਬਾਰਡਰ ਉੱਤੇ ਪੁਲਿਸ ਨੇ ਰੋਕਿਆ। ਇਸ ਦੌਰਾਨ ਦੋਵੇਂ ਧਿਰਾ ਵਿਚਾਲੇ ਝੜਪ ਹੋ ਗਈ ਜਿਸ ਵਿੱਚ ਇਸ ਝੜਪ ਦੌਰਾਨ ਕਈ ਮੀਡੀਆ ਕਰਮੀ ਵੀ ਜ਼ਖਮੀ ਹੋਏ। ਪੁਲਿਸ ਪ੍ਰਸ਼ਾਸਨ ਵੱਲੋਂ ਮੋਰਚੇ ਨੂੰ ਰੋਕਣ ਲਈ ਵਾਟਰ ਕੈਨਨ ਦੀ ਵੀ ਵਰਤੋਂ ਕੀਤੀ ਗਈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।