Qaumi Insaaf Morcha Update News : ਕੌਮੀ ਇਨਸਾਫ ਮੋਰਚਾ 'ਕਾਲੇ ਦਿਨ' ਵਜੋਂ ਮਨਾਵੇਗਾ ਗਣਤੰਤਰ ਦਿਵਸ, ਕਿਸਾਨ ਵੀ ਦੇਣਗੇ ਸਾਥ
Qaumi Insaaf Morcha Update News : ਬੀਤੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਉੱਥੇ ਹੀ ਅੱਜ ਕੌਮੀ ਇਨਸਾਫ ਮੋਰਚੇ ਦੇ ਸਮੂਹ ਮੈਂਬਰਾਂ ਵੱਲੋਂ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਨਾਲ ਹੀ ਮੀਟਿੰਗ ਮਗਰੋਂ ਕੌਮੀ ਇਨਸਾਫ ਮੋਰਚੇ ਵੱਲੋਂ ਵੱਡਾ ਐਲਾਨ ਵੀ ਕੀਤਾ ਗਿਆ ਹੈ।
ਦਰਅਸਲ ਕੌਮੀ ਇਨਸਾਫ ਮੋਰਚੇ ਵੱਲੋਂ 26 ਜਨਵਰੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਂਦੇ ਹੋਏ ਰੋਸ ਮਾਰਚ ਕੀਤਾ ਜਾਵੇਗਾ। ਇਨ੍ਹਾਂ ਹੀ ਨਹੀਂ ਕਿਸਾਨਾਂ ਨੂੰ ਵੀ ਕੌਮੀ ਇਨਸਾਫ ਮੋਰਚੇ ਵੱਲੋਂ ਰੋਸ ਮਾਰਚ ਕਰਨ ਦੀ ਹਿਮਾਇਤ ਕਰਨ ਦੀ ਅਪੀਲ ਕੀਤੀ ਗਈ ਹੈ।
ਕੌਮੀ ਇਨਸਾਫ ਮੋਰਚੇ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 26 ਜਨਵਰੀ ਨੂੰ ਦਿੱਤੀ ਗਈ ਕਾਲ ’ਤੇ ਕਿਸਾਨ ਕਿਸਾਨੀ ਝੰਡਿਆਂ ਨੂੰ ਨਾਲ ਲੈ ਕੇ ਕਾਲੀਆਂ ਝੰਡੀਆਂ ਲਾ ਕੇ ਰੋਸ ਮਾਰਚ ਕਰਨ। ਦੱਸ ਦਈਏ ਕਿ 26 ਜਨਵਰੀ ਨੂੰ ਨਿਹੰਘ ਸਿੰਘ ਜਥੇਬੰਦੀਆਂ ਦੇ ਨਾਲ ਮਿਲ ਕੇ ਕੌਮੀ ਇਨਸਾਫ ਮੋਰਚੇ ’ਤੇ ਵੱਡਾ ਇਕੱਠ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇਕੱਠ ਦੌਰਾਨ ਗੁਰਬਖਸ਼ ਸਿੰਘ ਖਾਲਸਾ ਅਤੇ ਬਾਪੂ ਸੂਰਤ ਸਿੰਘ ਖਾਲਸਾ ਦੇ ਕੌਮੀ ਇਨਸਾਫ ਮੋਰਚੇ ’ਤੇ ਭੋਗ ਪਾਏ ਜਾਣਗੇ। ਨਾਲ ਹੀ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Delhi Kooch : ਕਿਸਾਨਾਂ ਵੱਲੋਂ ਮੁੜ 'ਦਿੱਲੀ ਕੂਚ' ਦਾ ਐਲਾਨ, 101 ਕਿਸਾਨਾਂ ਦਾ ਜਥਾ ਦਿੱਲੀ ਲਈ ਹੋਵੇਗਾ ਰਵਾਨਾ
- PTC NEWS