ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੀਟਿੰਗ ਦੌਰਾਨ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਸੰਸਦ ਵਿੱਚ ਉਠਾਈ।<blockquote class=twitter-tweet><p lang=hi dir=ltr>Manyog Rajsabha Pardhan ji nu mang pattar saunpde hoe benti kitti ki Chaar Sahibzaade ate Mata Gujri ji bare ik adhyaye desh de sare boarda de syllabus vich shamil kita jaave ate ohna nu har saal parliament de vich December de shaheedi hafte doran shraddha phul arpit kitte jaan. <a href=https://t.co/88U3GEkkN0>pic.twitter.com/88U3GEkkN0</a></p>&mdash; Raghav Chadha (@raghav_chadha) <a href=https://twitter.com/raghav_chadha/status/1606212466043674625?ref_src=twsrc^tfw>December 23, 2022</a></blockquote> <script async src=https://platform.twitter.com/widgets.js charset=utf-8></script> ਰਾਘਵ ਚੱਢਾ ਨੇ ਇੱਕ ਪੱਤਰ ਲਿਖ ਕੇ ਮੰਗ ਕੀਤੀ ਕਿ ਦੇਸ਼ ਦੇ ਸਾਰੇ ਸਿੱਖਿਆ ਬੋਰਡਾਂ ਨੂੰ ਸਕੂਲਾਂ ਵਿੱਚ ਦੇਸ਼ ਅਤੇ ਧਰਮ ਦੀ ਰੱਖਿਆ ਲਈ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਪੜ੍ਹਾਉਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਚੀਨ 'ਚ ਵਧਦੇ ਕੋਰਨਾ ਇਨਫੈਕਸ਼ਨ 'ਤੇ ਚਿੰਤਾ ਜ਼ਾਹਰ ਕੀਤੀ ਸੀ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਉਚਿਤ ਕਦਮ ਚੁੱਕੇ ਜਾਣ। ਰਾਘਵ ਨੇ ਚੀਨ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਸਿੱਧੇ ਭਾਰਤ ਵਿੱਚ ਉਤਰਨ ਤੋਂ ਰੋਕਣ ਦੀ ਮੰਗ ਉਠਾਈ।ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਨੂੰ ਮਜ਼ਬੂਤ ਕਰਨ ਲਈ ਸ਼ੁੱਕਰਵਾਰ ਨੂੰ ਸੰਸਦ ਵਿੱਚ ਮੁਲਤਵੀ ਨੋਟਿਸ ਦਿੱਤਾ ਸੀ।