ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਅਤੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਸਿੱਖ ਕਤਲੇਆਮ ’ਤੇ ਅਫਸੋਸ ਪ੍ਰਗਟ ਕਰਨ ਦੀ ਲੋੜ ਨਹੀਂ ਸਮਝਦੇ ਅਤੇ ਕਿਹਾ ਕਿ ਉਨ੍ਹਾਂ ਦਾ ਇਹ ਰਵੱਈਆ ਅਤਿਅੰਤ ਨਿੰਦਣਯੋਗ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਅੱਜ ਦੀ ਪ੍ਰੈਸ ਕਾਨਫਰੰਸ ਵਿਚ ਦੋਵੇਂ ਮਾਮਲਿਆਂ ਬਾਰੇ ਪੁੱਛੇ ਸਵਾਲ ਦਾ ਰਾਹੁਲ ਗਾਂਧੀ ਨੇ ਜਵਾਬ ਦੇਣ ਤੋਂ ਨਾਂਹ ਕਰ ਦਿੱਤੀ ਅਤੇ ਉਲਟਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਪਿੱਛੇ ਲੁੱਕਣ ਦੀ ਕੋਸ਼ਿਸ਼ ਕੀਤੀ।ਡਾ. ਚੀਮਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਇਹ ਵੀ ਕਿਹਾ ਕਿ ਇਹਨਾਂ ਦੋਵਾਂ ਮਾਮਲਿਆਂ ’ਤੇ ਸੋਨੀਆ ਗਾਂਧੀ ਵੱਲੋਂ ਮੰਗੀ ਮੁਆਫੀ ਜਨਤਕ ਵੀ ਕਰਨ ਕਿਉਂਕਿ ਦੁਨੀਆਂ ਇਸ ਬਾਰੇ ਜਾਣਦੀ ਹੀ ਨਹੀਂ ਹੈ।ਡਾ. ਚੀਮਾ ਨੇ ਰਾਹੁਲ ਗਾਂਧੀ ਦੇ ਦੋਵਾਂ ਮਾਮਲਿਆਂ ’ਤੇ ਬੇਪਰਵਾਹ ਰਵੱਈਏ ’ਤੇ ਅਫਸੋਸ ਪ੍ਰਗਟ ਕੀਤਾ ਕਿਉਂਕਿ ਇਹ ਮਾਮਲੇ ਸਾਰੀ ਦੁਨੀਆਂ ਵਿਚ ਸਿੱਖ ਕੌਮ ਨੂੰ ਹਮੇਸ਼ਾ ਪੀੜਾ ਦਿੰਦੇ ਰਹਿਣਗੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਰਾਹੁਲ ਗਾਂਧੀ ਨੂੰ ਇਹ ਸਮਝ ਨਹੀਂ ਆ ਰਹੀ ਕਿ ਉਹਨਾਂ ਦੇ ਪਰਿਵਾਰ ਨੇ ਸਿੱਖਾਂ ਦਾ ਕੀ ਨੁਕਸਾਨ ਕੀਤਾ ਹੈ ਤੇ ਉਹ ਇਸ ਲਈਅਫਸੋਸ ਕਰਨ ਤੋਂ ਵੀ ਇਨਕਾਰੀ ਹਨ। ਉਹਨਾਂ ਕਿਹਾ ਕਿ ਅਸੀਂ ਸਮਝਦੇ ਸੀ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪੰਜਾਬੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਉਹ ਇਸ ਗੱਲ ਦੀ ਅਹਿਮੀਅਤ ਸਮਝ ਗਏ ਹੋਣਗੇ। ਉਹਨਾਂ ਕਿਹਾ ਕਿ ਜੋ ਵਿਅਕਤੀ ਸਿੱਖ ਕੌਮ ਦੀ ਪੀੜਾ ਸਮਝਣ ਵਿਚ ਵੀ ਫੇਲ੍ਹ ਹੈ, ਉਹ ਦੇਸ਼ ਦੀ ਅਗਵਾਈ ਕਿਵੇਂ ਕਰ ਸਕਦਾ ਹੈ। ਉਹਨਾਂ ਨੇ ਰਾਹੁਲ ਗਾਂਧੀ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਦਾ ਬਚਾਅ ਕਰਨ ਵਾਸਤੇ ਵੀ ਰਾਹੁਲਗਾਂਧੀ ਦੀ ਨਿਖੇਧੀ ਕੀਤੀ।ਡਾ. ਚੀਮਾ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਵਿਚ ਆਪਣੀ ਭਾਰਤ ਜੋੜੋ ਯਾਤਰਾਦੌਰਾਨ ਐਸ ਵਾਈ ਐਲ ਬਾਰੇ ਚੁੱਪੀ ਧਾਰਨਾ ਵੀ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪੰਜਾਬੀ ਸਮਝਦੇ ਸਨ ਕਿ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਦੀ ਪੀੜਾ ਸਮਝਣਗੇ ਕਿਉਂਕਿ ਉਹਨਾਂ ਦੇ ਪਰਿਵਾਰ ਵੱਲੋਂ ਤਾਨਾਸ਼ਾਹੀ ਨਾਲ ਪੰਜਾਬ ਦਾ ਪਾਣੀ ਖੋਹ ਕੇ ਦੂਜੇ ਰਾਜਾਂ ਨੁੰ ਦੇਣ ਕਾਰਨ ਇਹ ਸੂਬੇ ਬੰਜਰ ਹੋ ਗਿਆ ਹੈ। ਪਰ ਬਜਾਏ ਇਸ ਗੱਲ ਨੂੰ ਸਮਝਣ ਦੇ ਰਾਹੁਲ ਗਾਂਧੀ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਪਾਰਟੀ ਦੀਆਂ ਬੀਤੇ ਸਮੇਂ ਦੀਆਂ ਉਹਨਾਂ ਨੀਤੀਆਂ ਨਾਲ ਸਹਿਮਤ ਹਨ ਜਿਹਨਾਂ ਨਾਲ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹੇ ਗਏ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਸਟੈਂਡ ਨਾਲਇਕਜੁੱਟਤਾ ਪ੍ਰਗਟ ਕਰਨ ਵਿਚ ਨਾਕਾਮ ਰਹੇ ਹਨ ਕਿ ਰਾਈਪੇਰੀਅਨ ਰਾਜ ਹੋਣ ਕਾਰਨ ਪੰਜਾਬ ਦਾ ਇਸਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ। ਉਹਨਾਂ ਕਿਹਾ ਕਿ ਇਸ ਤੋਂ ਕਾਂਗਰਸ ਪਾਰਟੀ ਦੇ ਅਸਲ ਮਨਸ਼ੇ ਸਮਝ ਆ ਜਾਂਦੇ ਹਨ।