Punjab Weather : ਪੰਜਾਬ ਦੇ 4 ਜ਼ਿਲ੍ਹਿਆ 'ਚ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਚਿਤਾਵਨੀ
Weather Updates : ਪੰਜਾਬ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਚੰਡੀਗੜ੍ਹ, ਮੋਹਾਲੀ ਅਤੇ ਪਟਿਆਲਾ 'ਚ ਸ਼ਨੀਵਾਰ ਸ਼ਾਮ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ।
ਪੰਜਾਬ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਵੱਧ ਗਿਆ। ਜਿਸ ਤੋਂ ਬਾਅਦ ਸੂਬੇ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ।
ਸਤੰਬਰ ਵਿੱਚ ਵੀ ਮਾਨਸੂਨ ਰਿਹਾ ਸੁਸਤ
ਸਤੰਬਰ ਦੇ ਅੱਧ ਤੱਕ ਪੰਜਾਬ ਵਿੱਚ ਮਾਨਸੂਨ ਹੋਰ ਮਹੀਨਿਆਂ ਵਾਂਗ ਸੁਸਤ ਰਿਹਾ। ਪੰਜਾਬ ਵਿੱਚ 15 ਸਤੰਬਰ ਤੱਕ 31 ਫੀਸਦੀ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ ਇਸ ਸੀਜ਼ਨ ਵਿੱਚ 10 ਫੀਸਦੀ ਘੱਟ ਮੀਂਹ ਪਿਆ ਹੈ।
ਇਹ ਵੀ ਪੜ੍ਹੋ : Meerut House Collapsed: ਮੇਰਠ 'ਚ ਡਿੱਗਿਆ ਤਿੰਨ ਮੰਜ਼ਿਲਾ ਮਕਾਨ, ਮਲਬੇ 'ਚ ਦੱਬੇ 10 ਤੋਂ ਵੱਧ ਲੋਕ ਤੇ ਜਾਨਵਰ, ਬਚਾਅ ਕਾਰਜ ਜਾਰੀ
- PTC NEWS