Punjab Weather : ਪੰਜਾਬ ਦੇ ਕਈ ਜ਼ਿਲ੍ਹਿਆ 'ਚ ਮੀਂਹ ਦਾ ਅਲਰਟ, ਜਾਣੋ ਚੰਡੀਗੜ੍ਹ ਦਾ ਵੀ ਮੌਸਮ
Weather Update : ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆ 'ਚ ਬਾਰਿਸ਼ ਦੇਖਣ ਨੂੰ ਮਿਲੀ ਅਤੇ ਅੱਜ ਵੀ ਚੰਡੀਗੜ੍ਹ ਦੇ ਨਾਲ-ਨਾਲ ਵੱਖ-ਵੱਖ ਜ਼ਿਲ੍ਹਿਆ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਬੀਤੇ ਦਿਨ ਵੀ ਪਿਆ ਮੀਂਹ
ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆ 'ਚ ਬਾਰਿਸ਼ ਦੇਖਣ ਨੂੰ ਮਿਲੀ। ਬੀਤੇ ਦਿਨ ਪਏ ਮੀਂਹ ਕਾਰਨ ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ। ਮੌਸਮ ਵਿਭਾਗ ਅਨੁਸਾਰ ਇਸ ਸੀਜ਼ਨ ਵਿੱਚ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਗਿਆ ਹੈ। ਦਰਅਸਲ, ਸਾਜਿਨ 1 ਜੂਨ ਤੋਂ ਸ਼ੁਰੂ ਹੋਣਾ ਮੰਨਿਆ ਜਾਂਦਾ ਹੈ। ਉਦੋਂ ਤੋਂ ਲੈ ਕੇ 6 ਸਤੰਬਰ ਤੱਕ ਪੰਜਾਬ ਵਿੱਚ 22 ਫੀਸਦੀ ਘੱਟ ਅਤੇ ਚੰਡੀਗੜ੍ਹ ਵਿੱਚ 23 ਫੀਸਦੀ ਘੱਟ ਮੀਂਹ ਪਿਆ ਹੈ।
ਆਮ ਤੌਰ 'ਤੇ ਪੰਜਾਬ 'ਚ 385.8 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ 1 ਜੂਨ ਤੋਂ ਹੁਣ ਤੱਕ ਸਿਰਫ਼ 299.2 ਮਿਲੀਮੀਟਰ ਵਰਖਾ ਹੀ ਹੋਈ ਹੈ, ਜੋ ਔਸਤ ਦਾ 22 ਫ਼ੀਸਦੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਆਮ ਤੌਰ 'ਤੇ 754.2 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 460.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Ganesh Chaturthi 2024 : ਗਣੇਸ਼ ਚਤੁਰਥੀ ਅੱਜ, ਜਾਣੋ ਕਿਹੜੇ ਸ਼ੁਭ ਸਮੇਂ ਵਿੱਚ ਬੱਪਾ ਦੀ ਕਰਨੀ ਹੈ ਸਥਾਪਨਾ ਅਤੇ ਪੂਜਾ ਵਿਧੀ
- PTC NEWS