Rain Alert: ਪੰਜਾਬ ’ਚ ਮੌਸਮ ਵਿਭਾਗ ਨੇ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ, ਜਾਣੋ ਅੱਜ ਦੇ ਮੌਸਮ ਦਾ ਹਾਲ
Punjab Weather Update: ਪੰਜਾਬ 'ਚ ਮੰਗਲਵਾਰ ਨੂੰ ਤੇਜ਼ ਧੁੱਪ ਨਿਕਲੀ। ਸੂਰਜ ਤੇਜ਼ ਸੀ, ਇਸ ਲਈ ਦਿਨ ਦਾ ਤਾਪਮਾਨ ਵੀ ਬਾਕੀ ਦਿਨਾਂ ਦੇ ਮੁਕਾਬਲੇ ਵਧ ਗਿਆ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 25 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। 15 ਫਰਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਿਕ 18 ਫਰਵਰੀ ਤੋਂ ਸਰਗਰਮ ਵੈਸਟਰਨ ਡਿਸਟਰਬੈਂਸ ਅਤੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ, ਬਾਰਿਸ਼ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਪੰਜਾਬ ਵਿੱਚ ਤੇਜ਼ ਧੁੱਪ ਕਾਰਨ ਦਿਨ ਦੇ ਤਾਪਮਾਨ ਵਿੱਚ ਵੀ ਹੋਰ ਦਿਨਾਂ ਦੇ ਮੁਕਾਬਲੇ ਵਾਧਾ ਦਰਜ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ।
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਇਸ ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਵਿੱਚ ਤੇਜ਼ ਧੁੱਪ ਕਾਰਨ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ। ਆਈਐਮਡੀ ਮੁਤਾਬਕ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 23 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
-