Punjab Weather : ਪੰਜਾਬ 'ਚ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਅੱਜ ਤੇ ਕੱਲ੍ਹ ਮੀਂਹ ਦੀ ਸੰਭਾਵਨਾ
Weather Update : ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਦਾ ਮੌਸਮ
ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਪਰ ਅਜੇ ਤੱਕ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਕਿਉਂਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ 'ਚ ਕੋਈ ਗਿਰਾਵਟ ਨਹੀਂ ਆਉਣ ਵਾਲੀ ਹੈ।
ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਅਤੇ ਕੱਲ ਯਾਨੀ ਐਤਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਕੱਲ੍ਹ ਵੀ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਇਸ ਨੂੰ 3 ਮਿਲੀਮੀਟਰ ਦਰਜ ਕੀਤਾ ਹੈ।
ਤਾਪਮਾਨ ਵਿੱਚ ਲਗਾਤਾਰ ਵਾਧਾ
ਸ਼ਹਿਰ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪਿਛਲੇ 24 ਘੰਟਿਆਂ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਹੈ।
ਇਹ ਵੀ ਪੜ੍ਹੋ : Brazil Plane Crash : ਬ੍ਰਾਜ਼ੀਲ 'ਚ ਭਿਆਨਕ ਜਹਾਜ਼ ਹਾਦਸਾ, 61 ਲੋਕਾਂ ਦੀ ਮੌਤ, ਦੇਖੋ ਹਾਦਸੇ ਦੀ ਵੀਡੀਓ
- PTC NEWS