Punjab Weather: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Monsoon Update: ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਦੇ ਬਾਵਜੂਦ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਇੱਥੇ 30 ਤੋਂ 45 ਡਿਗਰੀ ਤੱਕ ਘੱਟ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਅਤੇ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਵੱਧ ਰਹੇਗਾ। ਇਸ ਦੇ ਨਾਲ ਹੀ ਅੱਜ ਵਿਭਾਗ ਨੇ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਤੇ ਕਈ ਜ਼ਿਲ੍ਹਿਆ ਵਿੱਚ ਮੀਂਹ ਪੈ ਵੀ ਰਿਹਾ ਹੈ।
4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਹੋਰਾਂ 'ਚ ਸੰਭਾਵਨਾ
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ 'ਤੇ ਅਲਰਟ ਜਾਰੀ ਕਰਦਾ ਰਹੇਗਾ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64 ਫੀਸਦ ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ।
ਚੰਡੀਗੜ੍ਹ ਅੱਜ ਬੱਦਲਵਾਈ ਰਹੇਗੀ
ਚੰਡੀਗੜ੍ਹ ਵਿੱਚ ਅੱਜ ਬੱਦਲ ਛਾਏ ਰਹਿਣਗੇ ਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਚੰਡੀਗੜ੍ਹ ਵਿੱਚ ਤਾਪਮਾਨ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ।
ਹਰਿਆਣਾ ਦਾ ਮੌਸਮ
ਮਾਨਸੂਨ ਇਸ ਵਾਰ ਹਰਿਆਣਾ 'ਤੇ ਮੇਹਰਬਾਨ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਫਿਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Income Tax Refund : ਸਮੇਂ 'ਤੇ ਇਨਕਮ ਟੈਕਸ ਰਿਟਰਨ ਭਰਨ 'ਤੇ ਵੀ ਟੈਕਸ ਰਿਫੰਡ ਨਾ ਆਵੇ ਤਾਂ ਕੀ ਕਰਨਾ ਚਾਹੀਦਾ ਹੈ? ਜਾਣੋ
- PTC NEWS