ਬੇਅਦਬੀ ਮਾਮਲੇ ’ਚ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ, ਜਾਣੋ ਮਾਮਲਾ
Gurmeet Ram Rahim: ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ’ਚ ਡੇਰਾ ਮੁਖੀ ਦੇ ਖਿਲਾਫ ਟ੍ਰਾਇਲ ਕੋਰਟ ’ਚ ਚੱਲ ਰਹੇ ਪ੍ਰਿਸਿਡਿੰਗ ’ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਫਿਲਹਾਲ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉੱਪਰਲੇ ਬੈਂਚ ਕੋਲ ਮਾਮਲਾ ਭੇਜ ਦਿੱਤਾ ਹੈ। ਦੱਸ ਦਈਏ ਕਿ ਡੇਰਾ ਮੁਖੀ ਵੱਲੋਂ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਗਿਆਨੀ ਨੇ 8 ਸਾਲ ਦੀ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ, ਫਿਰ ਚੁੱਕਿਆ ਇਹ ਖੌਫਨਾਕ ਕਦਮ
ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਪੈਂਡਿੰਗ ਹੋਣ ਕਾਰਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ। ਫਿਰ ਮਾਮਲੇ ਦੀ ਜਾਂਚ ਸੀਬੀਆਈ ਤੋਂ ਲੈ ਕੇ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਸੌਂਪ ਦਿੱਤੀ ਗਈ ਸੀ।
ਇਹ ਹੈ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ 1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ। ਪਿਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ 'ਚ ਰਾਮ ਰਹੀਮ ਨੂੰ ਮਿਲਾ ਕਿ ਕੁੱਲ੍ਹ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Punjab Bachao Yatra: ਗਿੱਦੜਬਾਹਾ 'ਚ ਪੰਜਾਬ ਬਚਾਓ ਯਾਤਰਾ ਦਾ ਮੁੜ ਤੋਂ ਹੋਇਆ ਆਗਾਜ਼
-