Sun, Nov 24, 2024
Whatsapp

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ ਨੇ ਮੁੜ ਦੋਹਰਾਇਆ ਬਿਆਨ, ਕਿਹਾ- ਨਹੀਂ ਬਣਾਂਗੇ ਕੋਈ ਅੜਿੱਕਾ

ਬੰਦੀ ਸਿੰਘਾਂ ਦੀ ਰਿਹਾਈ ਉੱਤੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਆਪਣਾ ਬਿਆਨ ਦੋਹਰਾਇਆ ਹੈ ਤੇ ਕਿਹਾ ਹੈ ਕਿ ਜੇਕਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਦੀ ਹੈ ਤਾਂ ਮੈਂ ਤੇ ਮੇਰਾ ਪਰਿਵਾਰ ਇਸ ਦਾ ਵਿਰੋਧ ਨਹੀਂ ਕਰਾਂਗੇ।

Reported by:  PTC News Desk  Edited by:  Dhalwinder Sandhu -- June 15th 2024 06:14 PM
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ ਨੇ ਮੁੜ ਦੋਹਰਾਇਆ ਬਿਆਨ, ਕਿਹਾ- ਨਹੀਂ ਬਣਾਂਗੇ ਕੋਈ ਅੜਿੱਕਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ ਨੇ ਮੁੜ ਦੋਹਰਾਇਆ ਬਿਆਨ, ਕਿਹਾ- ਨਹੀਂ ਬਣਾਂਗੇ ਕੋਈ ਅੜਿੱਕਾ

Ravneet Bittu on Bandi Sikhs: ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਹੁਣ ਤਕ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਸਨ। ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ। ਦੱਸ ਦੇਈਏ ਕਿ ਕਾਂਗਰਸ ਵਿੱਚ ਰਹਿੰਦਿਆਂ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਹਮੇਸ਼ਾ ਹੀ ਜ਼ੋਰਦਾਰ ਵਿਰੋਧ ਕੀਤਾ ਸੀ। 


ਨਹੀਂ ਬਣਾਂਗੇ ਕੋਈ ਅੜਿੱਕਾ

ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਦਾ ਪਰਿਵਾਰ ਵੀ ਜੇਲ੍ਹ ਵਿੱਚ ਬੰਦ ਸਿੱਖਾਂ ਦਾ ਕਿਸੇ ਵੀ ਸੂਰਤ ਵਿੱਚ ਵਿਰੋਧ ਨਹੀਂ ਕਰੇਗਾ। ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਉਹ ਰਾਜੋਆਣਾ ਸਮੇਤ ਕਿਸੇ ਵੀ ਜੇਲ੍ਹ ਵਿੱਚ ਬੰਦ ਸਿੱਖ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

ਬੰਦੀ ਸਿੱਖਾਂ ਦੀ ਰਿਹਾਈ ਦਾ ਕਿਉਂ ਵਿਰੋਧ ਕਰਦਾ ਰਿਹਾ ਬਿੱਟੂ?

31 ਅਗਸਤ 1995 ਨੂੰ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ (ਬਿੱਟੂ ਦੇ ਦਾਦਾ) ਦੀ ਹੱਤਿਆ ਕਰ ਦਿੱਤੀ ਗਈ। ਬੇਅੰਤ ਸਿੰਘ ਦੀ ਕਾਰ ਕੋਲ ਮਨੁੱਖੀ ਬੰਬ ਨੇ ਖੁਦ ਨੂੰ ਉਡਾ ਲਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ।

ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਦੱਸ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ।

ਇਹ ਵੀ ਪੜੋ: ਪੰਜਾਬ ਦੀਆਂ ਧੀਆਂ ਨੇ ਛੂਹੀਆਂ ਬੁਲੰਦੀਆਂ: ਦੋ ਕੁੜੀਆਂ ਭਾਰਤੀ ਹਵਾਈ ਫ਼ੌਜ ਵਿੱਚ ਬਣੀਆਂ ਅਫ਼ਸਰ

- PTC NEWS

Top News view more...

Latest News view more...

PTC NETWORK