Tue, May 6, 2025
Whatsapp

ਕਿਸਾਨਾਂ ਦੇ ਬੈਂਕ ਖਾਤਿਆਂ 'ਚ 20,086 ਕਰੋੜ ਰੁਪਏ ਦੀ ਐਮਐਸਪੀ ਅਦਾਇਗੀ ਜਾਰੀ

Reported by:  PTC News Desk  Edited by:  Ravinder Singh -- November 01st 2022 05:57 PM
ਕਿਸਾਨਾਂ ਦੇ ਬੈਂਕ ਖਾਤਿਆਂ 'ਚ 20,086 ਕਰੋੜ ਰੁਪਏ ਦੀ ਐਮਐਸਪੀ ਅਦਾਇਗੀ ਜਾਰੀ

ਕਿਸਾਨਾਂ ਦੇ ਬੈਂਕ ਖਾਤਿਆਂ 'ਚ 20,086 ਕਰੋੜ ਰੁਪਏ ਦੀ ਐਮਐਸਪੀ ਅਦਾਇਗੀ ਜਾਰੀ

ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖ਼ਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ 'ਚ ਖ਼ਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਤੇ ਅਦਾਇਗੀ ਕੀਤੀ ਜਾ ਰਹੀ ਹੈ।



ਇਸ ਤੋਂ ਇਲਾਵਾ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਸਬੰਧੀ ਭੁਗਤਾਨਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦਾ ਪਹਿਲਾ ਮਹੀਨਾ ਪੂਰਾ ਹੋਣ 'ਤੇ ਬੀਤੇ ਕੱਲ੍ਹ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਐਮ.ਐਸ.ਪੀ. ਦੇ 20086 ਕਰੋੜ ਰੁਪਏ ਸਿੱਧੇ ਤੌਰ 'ਤੇ ਜਾਰੀ ਕੀਤੇ ਜਾ ਚੁੱਕੇ ਹਨ ਤੇ ਹੁਣ ਤੱਕ ਲਗਭਗ 5.60 ਲੱਖ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਮਿਹਨਤ ਅਤੇ ਖੂਨ-ਪਸੀਨੇ ਨਾਲ ਉਗਾਈ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਬਾਰੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਰਾਹੁਲ ਭੰਡਾਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖ਼ਰੀਦ, ਚੁਕਾਈ ਤੇ ਅਦਾਇਗੀਆਂ ਦੀ ਰੋਜ਼ਾਨਾ ਸਮੀਖਿਆ/ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਕਾਬਲੇ ਹਰਿਆਣਾ 'ਚ 10 ਫੀਸਦੀ ਵੀ ਨਹੀ ਸਾੜੀ ਗਈ ਪਰਾਲੀ : ਮਨੋਹਰ ਲਾਲ ਖੱਟਰ

ਸੀ.ਸੀ.ਐਲ. ਦੀ ਮਨਜ਼ੂਰੀ ਨਾਲ, ਐਮ.ਐਸ.ਪੀ. ਭੁਗਤਾਨ ਨਿਰਵਿਘਨ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਕਰੀਬ 6.5-7 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਖ਼ਰੀਦ ਨੀਤੀ ਅਤੇ ਪੰਜਾਬ ਮੰਡੀ ਬੋਰਡ ਦੇ ਉਪ-ਨਿਯਮਾਂ (ਬਾਇ ਲਾਅਜ਼) ਅਨੁਸਾਰ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਣੀ ਹੈ। ਇਸੇ ਤਰ੍ਹਾਂ, ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਤੋਂ ਪਹਿਲਾਂ ਖ਼ਰੀਦੇ ਗਏ ਝੋਨੇ 'ਚੋਂ 99 ਫ਼ੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

- PTC NEWS

Top News view more...

Latest News view more...

PTC NETWORK