ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ 'ਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ 'ਚੋਂ ਲੁਟੇਰਿਆਂ ਨੇ 22 ਲੱਖ ਦੀ ਲੁੱਟ ਦੀ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਐਕਟਿਵਾ 'ਤੇ ਆਏ ਦੋ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਅੰਦਰ ਵੜਦਿਆਂ ਹੀ ਸਟਾਫ ਤੇ ਹੋਰ ਗਾਹਕਾਂ ਨੂੰ ਬੰਧਕ ਬਣਾ ਲਿਆ। ਇਸ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਐਕਟਿਵਾ ਦੀ ਨੰਬਰ ਪਲੇਟ ਪਠਾਨਕੋਟ ਦੀ ਸੀ।ਘਟਨਾ ਦੀ ਜਾਣਕਾਰੀ ਮਿਲਦੀ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ।ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕਰਨ ਤੋਂ ਬਾਅਦ ਹੀ ਸਾਰੀ ਘਟਨਾ ਦਾ ਸਪੱਸਟ ਹੋ ਸਕੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਚੈੱਕ ਕੀਤੀਆ ਜਾ ਰਹੀਆ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਲੁਟੇਰਿਆ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।