Sadhu Singh Dharamsot News : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਜੇਲ੍ਹ 'ਚੋਂ ਆਏ ਬਾਹਰ ,ਬੀਤੇ ਕੱਲ ਸੁਪਰੀਮ ਕੋਰਟ ਨੇ ਦਿੱਤੀ ਸੀ ਜ਼ਮਾਨਤ
Sadhu Singh Dharamsot News : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਨਵੀਂ ਬਣੀ ਜ਼ਿਲ੍ਹਾ ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਬੀਤੇ ਕੱਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਭਾਵੇਂ ਜ਼ਮਾਨਤ ਦੇ ਦਿੱਤੀ ਸੀ ਪਰ ਕੱਲ ਤਕਨੀਕੀ ਕਾਰਨਾਂ ਕਰਕੇ ਜੇਲ੍ਹ 'ਚੋਂ ਰਿਹਾਈ ਨਹੀਂ ਹੋਈ ਸੀ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਧਰਮਸੋਤ ਨੇ ਪ੍ਰਤਾਪ ਬਾਜਵਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਬੋਲਣ ਤੋਂ ਪਰਹੇਜ਼ ਕੀਤਾ ਹੈ।
ਕੀ ਹੈ ਪੂਰਾ ਮਾਮਲਾ
ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ 'ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।
- PTC NEWS