Kulhad Pizza Couple: ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ, ਪਤਨੀ ਨੂੰ ਲੈ ਕੇ ਆਖੀ ਇਹ ਗੱਲ੍ਹ
Kulhad Pizza Couple: ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ੍ਹ ਪੀਜ਼ਾ ਜੋੜਾ ਸਦਮੇ ’ਚ ਚੱਲੇ ਗਏ ਹਨ। ਹਾਲਾਂਕਿ ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਨਕਲੀ ਹੈ ਅਤੇ ਇਸ ਨੂੰ ਏਆਈ ਦੇ ਜਰੀਏ ਬਣਾਇਆ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਨਾ ਕਰਨ।
ਉੱਥੇ ਹੀ ਦੂਜੇ ਪਾਸੇ ਹੁਣ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ ’ਤੇ ਲੋਕਾਂ ਅਤੇ ਮੀਡੀਆ ਅਦਾਰਿਆਂ ਨੂੰ ਅਪੀਲ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਸਾਥ ਦੇਣ ਅਤੇ ਇਨਸਾਫ ਦੀ ਗੱਲ ਆਖੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਆਈਡੀ ’ਤੇ ਲਿਖਿਆ ਹੈ ਕਿ ਮੇਰੀ ਹਿੰਮਤ ਨਹੀਂ ਪੈਂਦੀ ਨਾ ਹੀ ਇਸ ਤਰ੍ਹਾਂ ਦੀ ਸਥਿਤੀ ਹੈ ਕਿ ਵਾਰ ਵਾਰ ਵੀਡੀਓ ਬਣਾਵਾ ਜਾਂ ਇੰਟਰਵਿਊ ਦੇਵਾ। ਕਿਸੇ ਦੇ ਵੀ ਬਿਨਾਂ ਸਬੂਤਾਂ ਤੋਂ ਦਿੱਤੇ ਫੇਕ ਬਿਆਨ ਕਾਰਨ ਉਨ੍ਹਾਂ ਦੇ ਅਕਸ ਨੂੰ ਨਾ ਖਰਾਬ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ’ਤੇ ਸਿਆਸੀ ਦਬਾਅ ਪਾ ਕੇ ਰਾਜ਼ੀਨਾਮੇ ਦੇ ਲਈ ਕਿਹਾ ਜਾ ਰਿਹਾ ਸੀ ਜਿਸ ਨੂੰ ਉਨ੍ਹਾਂ ਨੇ ਮਨਾਂ ਕੀਤਾ ਅਤੇ ਹੁਣ ਉਨ੍ਹਾਂ ਦੇ ਖਿਲਾਫ ਬਿਆਨ ਬਾਜ਼ੀ ਕੀਤੀ ਗਈ। ਉਨ੍ਹਾਂ ਕੋਲ ਪੂਰੇ ਸਬੂਤ ਹਨ। ਉਨ੍ਹਾਂ ਕੋਲ ਕੋਈ ਸਿਆਸੀ ਸਾਥ ਨਹੀਂ ਹੈ ਪਰ ਤੁਹਾਡੇ ਸਾਥ ਤੋਂ ਇਲਾਵਾ ਹੋਰ ਕੁਝ ਨਹੀਂ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਦਿਵਾਉਣ ਦੇ ਲਈ ਅਤੇ ਇੰਟਰਨੈੱਟ ਉੱਤੇ ਵੀਡੀਓ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਲੋੜ ਹੈ। ਦੱਸ ਦਈਏ ਕਿ ਇਸ ਮੈਸੇਜ ਨੂੰ ਸ਼ੇਅਰ ਕਰਦੇ ਹੋਏ ਸਹਿਜ ਅਰੋੜਾ ਨੇ ਇਹ ਵੀ ਕੈਪਸ਼ਨ ਦਿੱਤੀ ਹੈ ਕਿ ਉਨ੍ਹਾਂ ਦੇ ਪਤਨੀ ਡਿਪ੍ਰੈਸ਼ਨ ’ਚ ਹੈ। ਮੁੜ ਤੋਂ ਸਮਾਜ ’ਚ ਆਉਣ ਦੇ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ।
ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ੍ਹ ਪੀਜ਼ਾ ਜੋੜਾ ਚਰਚਾ ’ਚ ਬਣਿਆ ਹੋਇਆ ਹੈ। ਬੀਤੇ ਦਿਨ ਗ੍ਰਿਫਤਾਰ ਕੀਤੀ ਗਈ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਕੁੱਲੜ੍ਹ ਪੀਜ਼ਾ ਜੋੜੇ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਲੜਕੀ ਬੇਕਸੂਰ ਹੈ। ਕੁੱਲੜ੍ਹ ਪੀਜ਼ਾ ਜੋੜਾ ਵੱਲੋਂ ਉਨ੍ਹਾਂ ਦੀ ਲੜਕੀ ਦਾ ਫੋਨ ਆਪਣੇ ਰੱਖਿਆ ਹੋਇਆ ਸੀ। ਪਰ ਉਨ੍ਹਾਂ ਦੀ ਲੜਕੀ ਨੇ ਕੁਝ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: Manpreet Singh Badal: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁਕ ਆਊਟ ਨੋਟਿਸ ਜਾਰੀ, ਇੱਥੇ ਜਾਣੋ ਪੂਰਾ ਮਾਮਲਾ
- PTC NEWS