Saif Ali Khan Attacked : ਸੈਫ਼ ਅਲੀ ਖਾਨ 'ਤੇ ਹਮਲੇ ਦਾ ਇੱਕ ਸ਼ੱਕੀ ਹਿਰਾਸਤ 'ਚ, 33 ਘੰਟਿਆਂ ਬਾਅਦ ਮੁੰਬਈ ਪੁਲਿਸ ਦੇ ਹੱਥ ਵੱਡੀ ਕਾਮਯਾਬੀ
Saif Ali Khan Attacked : ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ 'ਤੇ ਉਨ੍ਹਾਂ ਦੇ ਆਲੀਸ਼ਾਨ ਅਪਾਰਟਮੈਂਟ 'ਚ ਚਾਕੂ ਨਾਲ ਕਈ ਵਾਰ ਹਮਲਾ ਦੇ ਮਾਮਲੇ 'ਚ ਇੱਕ ਨੂੰ ਫੜ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਹਮਲੇ ਦੇ 33 ਘੰਟੇ ਬਾਅਦ ਸਫਲਤਾ ਮਿਲੀ ਹੈ। ਇਸ ਤੋਂ ਪਹਿਲਾਂ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਮੁਲਜ਼ਮ ਨੂੰ ਆਖਰੀ ਵਾਰ ਬਾਂਦਰਾ ਰੇਲਵੇ ਸਟੇਸ਼ਨ 'ਤੇ ਦੇਖਿਆ ਗਿਆ ਸੀ। ਉਦੋਂ ਤੋਂ ਹੀ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਸਨ। ਅਧਿਕਾਰੀਆਂ ਨੇ ਕਿਹਾ ਸੀ ਕਿ ਮੁੰਬਈ ਪੁਲਿਸ ਨੇ ਘੁਸਪੈਠੀਏ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ 20 ਟੀਮਾਂ ਬਣਾਈਆਂ ਸਨ ਅਤੇ ਮੁਖਬਰਾਂ ਦੇ ਨੈਟਵਰਕ ਦੀ ਵਰਤੋਂ ਵੀ ਕਰ ਰਹੀ ਸੀ।
ਮੁੰਬਈ ਪੁਲਿਸ ਨੇ ਸੈਫ ਅਲੀ ਖਾਨ 'ਤੇ ਹਮਲੇ ਦੇ ਕਰੀਬ 33 ਘੰਟੇ ਬਾਅਦ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੁਲਿਸ ਜਲਦ ਹੀ ਬਿਆਨ ਜਾਰੀ ਕਰ ਸਕਦੀ ਹੈ। ਇਸ ਤੋਂ ਪਹਿਲਾਂ, ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਸੀ ਕਿ ਕ੍ਰਾਈਮ ਬ੍ਰਾਂਚ ਨੇ ਤਕਨੀਕੀ ਡਾਟਾ ਇਕੱਠਾ ਕੀਤਾ ਹੈ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਜਦੋਂ ਸੈਫ 'ਤੇ ਹਮਲਾ ਹੋਇਆ ਸੀ ਤਾਂ ਉਸ ਖੇਤਰ ਵਿੱਚ ਕਿੰਨੇ ਮੋਬਾਈਲ ਫੋਨ ਸਰਗਰਮ ਸਨ।#WATCH | Saif Ali Khan Attack Case | Mumbai Police bring one person to Bandra Police station for questioning.
Latest Visuals pic.twitter.com/fuJX9WY7W0 — ANI (@ANI) January 17, 2025
ਘਰ ਦੇ ਅੰਦਰ ਜਾਂ ਬਾਹਰ ਕੋਈ ਸੀ.ਸੀ.ਟੀ.ਵੀ ਨਹੀਂ
ਇੰਨਾ ਹੀ ਨਹੀਂ ਅਧਿਕਾਰੀ ਮੁਤਾਬਕ ਫੋਰੈਂਸਿਕ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਸੈਫ ਦੇ ਘਰ ਅਤੇ ਇਮਾਰਤ ਤੋਂ ਸਬੂਤ ਇਕੱਠੇ ਕੀਤੇ ਗਏ। ਹਮਲਾਵਰ ਦਾ ਪਤਾ ਲਗਾਉਣ ਲਈ ਮੁੰਬਈ 'ਚ ਕਈ ਥਾਵਾਂ 'ਤੇ ਤਲਾਸ਼ੀ ਵੀ ਲਈ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੱਸਿਆ ਸੀ ਕਿ ਉਸਦੇ ਘਰ ਦੇ ਅੰਦਰ ਜਾਂ ਬਾਹਰ ਕਿਤੇ ਵੀ ਸੀਸੀਟੀਵੀ ਕੈਮਰੇ ਨਹੀਂ ਸਨ। ਇਹੀ ਕਾਰਨ ਹੈ ਕਿ ਸ਼ੱਕੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ 'ਚ ਮੁਸ਼ਕਲ ਆ ਰਹੀ ਹੈ...ਖਾਸ ਕਰਕੇ ਘਰ ਦੇ ਅੰਦਰ ਕੀ ਹੋਇਆ, ਇਸ ਦਾ ਪਤਾ ਨਹੀਂ ਲੱਗ ਸਕਿਆ।
ਖਬਰ ਅਪਡੇਟ ਜਾਰੀ...
- PTC NEWS