Tue, Dec 24, 2024
Whatsapp

Salman Khan Again Received Threat : ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦਾ ਹੈ ਤਾਂ...' ਮੁੜ ਮਿਲੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ।

Reported by:  PTC News Desk  Edited by:  Aarti -- November 05th 2024 09:50 AM -- Updated: November 05th 2024 10:09 AM
Salman Khan Again Received Threat : ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦਾ ਹੈ ਤਾਂ...' ਮੁੜ ਮਿਲੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

Salman Khan Again Received Threat : ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦਾ ਹੈ ਤਾਂ...' ਮੁੜ ਮਿਲੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

Salman Khan Again Received Threat :  ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮੁੜ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। 

ਪੁਲਿਸ ਨੇ ਅੱਗੇ ਦੱਸਿਆ ਕਿ ਟ੍ਰੈਫਿਕ ਕੰਟਰੋਲ ਰੂਮ ਨੂੰ ਭੇਜੇ ਗਏ ਸੰਦੇਸ਼ 'ਚ ਦਾਅਵਾ ਕੀਤਾ ਗਿਆ ਸੀ ਕਿ 'ਲਾਰੈਂਸ ਬਿਸ਼ਨੋਈ ਦਾ ਭਰਾ ਬੋਲ ਰਿਹਾ ਹੈ ਅਤੇ ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦਾ ਹੈ ਤਾਂ ਉਹ ਸਾਡੇ ਮੰਦਿਰ 'ਚ ਜਾ ਕੇ ਮੁਆਫੀ ਮੰਗਣ ਜਾਂ 5 ਕਰੋੜ ਰੁਪਏ ਦੇਣ। ਅਜਿਹਾ ਨਾ ਕੀਤੇ ਜਾਣ ’ਤੇ ਅਸੀਂ ਮਾਰ ਦੇਵਾਂਗੇ, ਸਾਡਾ ਗੈਂਗ ਅਜੇ ਵੀ ਸਰਗਰਮ ਹੈ।


ਸਲਮਾਨ ਖਾਨ ਦੇ ਨਾਂ 'ਤੇ ਇਸ ਧਮਕੀ ਭਰੇ ਸੰਦੇਸ਼ ਦੀ ਸੂਚਨਾ ਅੱਧੀ ਰਾਤ ਨੂੰ ਮਿਲੀ। ਪੁਲਿਸ ਅਨੁਸਾਰ ਜਦੋਂ ਟਰੈਫਿਕ ਕੰਟਰੋਲ ਰੂਮ ਵਿੱਚ ਕੰਮ ਕਰ ਰਹੇ ਅਧਿਕਾਰੀ ਨੇ ਕੱਲ੍ਹ (ਸੋਮਵਾਰ) ਅੱਧੀ ਰਾਤ ਨੂੰ ਇਹ ਸੁਨੇਹਾ ਪੜ੍ਹਿਆ ਤਾਂ ਉਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਮਿਲੀ। 

ਫਿਲਹਾਲ ਪੁਲਿਸ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ। ਅਜਿਹਾ ਹੀ ਕੁਝ 5 ਦਿਨ ਪਹਿਲਾਂ ਵੀ ਹੋਇਆ ਸੀ। ਦਰਅਸਲ, 30 ਅਕਤੂਬਰ ਨੂੰ ਵੀ ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਟ੍ਰੈਫਿਕ ਪੁਲਿਸ ਦੇ ਕੰਟਰੋਲ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਸੀ। 2 ਕਰੋੜ ਰੁਪਏ ਦੀ ਮੰਗ ਵੀ ਕੀਤੀ ਸੀ। ਇਸ ਦੌਰਾਨ ਕਿਹਾ ਗਿਆ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ।

ਇਹ ਵੀ ਪੜ੍ਹੋ : Sharda Sinha Health : ਸ਼ਾਰਦਾ ਸਿਨਹਾ ਦੀ ਹਾਲਤ ਮੁੜ ਵਿਗੜੀ, ICU 'ਚ ਕੀਤਾ ਗਿਆ ਸਿਫ਼ਟ

- PTC NEWS

Top News view more...

Latest News view more...

PTC NETWORK