Salman Khan ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰ ਦੇ ਅੰਦਰ ਵੜ੍ਹਕੇ ਮਾਰਨ ਦਾ ਧਮਕੀ ਭਰਿਆ ਸੁਨੇਹਾ, ਜਾਂਚ ’ਚ ਜੁੱਟੀ ਪੁਲਿਸ
Salman Khan Death Threat : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਵਰਲੀ ਟਰਾਂਸਪੋਰਟ ਵਿਭਾਗ, ਮੁੰਬਈ ਦੇ ਵਟਸਐਪ ਨੰਬਰ 'ਤੇ ਇੱਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ। ਇਸ ਵਿੱਚ ਅਦਾਕਾਰ ਨੂੰ ਉਸਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਧਮਕੀ ਦੇਣ ਵਾਲੇ ਵਿਅਕਤੀ ਨੇ ਸਲਮਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਵਰਲੀ ਪੁਲਿਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਇਸ ਵੇਲੇ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕਰ ਰਹੇ ਹਨ। ਸੁਨੇਹਾ ਕਿੱਥੇ ਅਤੇ ਕਿਵੇਂ ਭੇਜਿਆ ਗਿਆ? ਇਸਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਸਾਲ 14 ਅਪ੍ਰੈਲ ਦੀ ਸਵੇਰ ਨੂੰ, ਬਾਈਕ 'ਤੇ ਸਵਾਰ ਦੋ ਸ਼ੂਟਰਾਂ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਪੰਜ ਗੋਲੀਆਂ ਚਲਾਈਆਂ ਸਨ। ਇਸ ਗੋਲੀਬਾਰੀ ਵਿੱਚ ਇੱਕ ਗੋਲੀ ਸਲਮਾਨ ਦੇ ਘਰ ਦੀ ਕੰਧ 'ਤੇ ਵੀ ਲੱਗੀ। ਇੱਕ ਗੋਲੀ ਸਲਮਾਨ ਦੇ ਘਰ 'ਤੇ ਲੱਗੀ, ਜਿਸ ਨਾਲ ਜਾਲ ਟੁੱਟ ਗਿਆ।
ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ 'ਤੇ ਬਾਈਕ ਛੱਡ ਕੇ ਭੱਜ ਗਏ। ਘਟਨਾ ਦੀ ਜਾਂਚ ਦੌਰਾਨ, ਗੋਲੀਬਾਰੀ ਦੀ ਜ਼ਿੰਮੇਵਾਰੀ ਲੈਂਦੇ ਹੋਏ ਇੱਕ ਫੇਸਬੁੱਕ ਪੋਸਟ ਵੀ ਸਾਹਮਣੇ ਆਈ। ਪੁਲਿਸ ਦੇ ਅਨੁਸਾਰ, ਇਹ ਪੋਸਟ ਕਥਿਤ ਤੌਰ 'ਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੁਆਰਾ ਅਪਲੋਡ ਕੀਤੀ ਗਈ ਸੀ। ਇਸ ਹਮਲੇ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।
- PTC NEWS