Sun, Sep 8, 2024
Whatsapp

Farmers Protest Third Day: ਕਿਸਾਨਾਂ ਦੀ ਰਾਜਪਾਲ ਨਾਲ ਹੋਈ ਮੀਟਿੰਗ ਮਗਰੋਂ ਧਰਨਾ ਕੀਤਾ ਸਮਾਪਤ

ਅੱਜ ਸੰਯੁਕਤ ਕਿਸਾਨ ਮੋਰਚੇ ਦੇ 32 ਜਥੇਬੰਦੀਆਂ ਦੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੀਟਿੰਗ ਹੋਈ। ਇਸ ਮੀਟਿੰਗ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।

Reported by:  PTC News Desk  Edited by:  Aarti -- November 28th 2023 10:10 AM -- Updated: November 28th 2023 04:47 PM
Farmers Protest Third Day: ਕਿਸਾਨਾਂ ਦੀ ਰਾਜਪਾਲ ਨਾਲ ਹੋਈ ਮੀਟਿੰਗ ਮਗਰੋਂ ਧਰਨਾ ਕੀਤਾ ਸਮਾਪਤ

Farmers Protest Third Day: ਕਿਸਾਨਾਂ ਦੀ ਰਾਜਪਾਲ ਨਾਲ ਹੋਈ ਮੀਟਿੰਗ ਮਗਰੋਂ ਧਰਨਾ ਕੀਤਾ ਸਮਾਪਤ

Farmer Protest Third Day: ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਜਿਸ ਨੂੰ ਕਿਸਾਨਾਂ ਨੇ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।  

ਦੱਸ ਦਈਏ ਕਿ ਰਾਜਪਾਲ ਨਾਲ ਕਿਸਾਨਾਂ ਦੀ ਮੀਟਿੰਗ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਭੇਜਿਆ। ਕਿਸਾਨਾਂ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੀਟਿੰਗ ਹੋਈ। 


ਦੱਸ ਦਈਏ ਕਿ ਮੀਟਿੰਗ ’ਚ ਹੜ ਦੇ ਨੁਕਸਾਨ ਦਾ ਮੁੱਦਾ ਚੁੱਕਿਆ ਗਿਆ ਹੈ। ਸਰਕਾਰ ਦੇ ਮੁਆਵਜ਼ੇ ਨੂੰ ਬੇਹੱਦ ਘੱਟ ਕਰਾਰ ਦਿੱਤਾ ਗਿਆ ਹੈ। ਕੁਝ ਆਗੂਆਂ ਨੇ ਸਰਕਾਰ ਦੇ ਰੱਵਈਏ ਨੂੰ ਕਿਸਾਨਾਂ ਦੇ ਲਈ ਮਾੜਾ ਕਿਹਾ ਗਿਆ ਹੈ।  ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਮੰਗਾਂ ਮੰਨੀਆ ਜਾ ਚੁੱਕੀਆਂ ਹਨ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਰਾਜਪਾਲ ਦੇ ਨਾਲ ਮੀਟਿੰਗ ਕੀਤੀ। 

ਮਿਲੀ ਜਾਣਕਾਰੀ ਮੁਤਾਬਿਕ 19 ਦਸੰਬਰ ਨੂੰ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਨੇ ਰਾਜਪਾਲ ਨੂੰ ਆਪਣੀਆਂ ਮੰਗਾਂ ਦਾ ਮੰਗ ਪੱਤਰ ਵੀ ਸੌਂਪਿਆ। 

ਉੱਥੇ ਹੀ ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ 32 ਜਥੇਬੰਦੀਆਂ ਦੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੀਟਿੰਗ ਹੋਵੇਗੀ।

ਰਾਜਪਾਲ ਦੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ:-

  1. ਸਾਰੀਆਂ ਫਸਲਾਂ ਦੀ ਐਮ ਐਸ ਪੀ C2 50% ਫਾਰਮੂਲੇ ਨਾਲ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ। ਲਾਗਤ ਖਰਚੇ ਘਟਾਉਣ ਲਈ ਬੀਜ,ਖਾਦ ਅਤੇ ਬਿਜਲੀ ਸਬਸਿਡੀ ਵਿੱਚ ਵਾਧਾ ਕੀਤਾ ਜਾਵੇ।
  2. ਕਿਸਾਨਾਂ ਦੀਆਂ ਖੁਦਕੁਸ਼ੀਆਂ ਇੱਕ ਕੌੜਾ ਸੱਚ ਹੈ ਇਸ ਦੀ ਰੋਕਥਾਮ ਲਈ ਕਾਰਪੋਰੇਟ ਘਰਾਣਿਆਂ ਵਾਂਗ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਤੇ ਲੀਕ ਮਾਰੀ ਜਾਵੇ।
  3. ਬਿਜਲੀ ਖੇਤਰ ਦਾ ਨਿੱਜੀਕਰਨ ਕਰਨ ਵਾਲਾ ਬਿਜਲੀ (ਸੋਧ) ਬਿੱਲ-2022 ਰੱਦ ਕੀਤਾ ਜਾਵੇ। ਇਸ ਨੀਤੀ ਅਧੀਨ ਲਗਾਏ ਜਾ ਰਹੇ ਪ੍ਰੀਪੇਡ ਮੀਟਰ(ਸਮਾਰਟ ਚਿੱਪ ਮੀਟਰ)ਲਗਾਉਣੇ ਬੰਦ ਕੀਤੇ ਜਾਣ।
  4. ਦੇਸ਼ ਭਰ ਵਿੱਚ ਅਨਾਜ ਸੁਰੱਖਿਆ ਦੀ ਗਾਰੰਟੀ ਕਰਨ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ।
  5. ਕਾਰਪੋਰੇਟ ਪੱਖੀ ਪ੍ਰਧਾਨ ਮੰਤਰੀ ਫਸਲ ਬੀਮਾਂ ਯੋਜਨਾ ਦੀ ਥਾਂ ਤੇ ਸੋਕਾ, ਹੜ, ਗੜੇਮਾਰੀ ਜਾਂ ਬਿਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦੇ ਖਰਾਬੇ ਸਬੰਧੀ ਸਰਲ ਅਤੇ ਕਿਸਾਨ ਪੱਖੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ।
  6. 60 ਸਾਲ ਤੋਂ ਉੱਪਰ ਕਿਸਾਨ ਮਰਦ ਔਰਤਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ।
  7. ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਨੂੰ ਇਨਸਾਫ ਦਿੱਤਾ ਜਾਵੇ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਮੁੱਕਦਮਾ ਚਲਾਇਆ ਜਾਵੇ।
  8. ਕਿਸਾਨੀ ਸੰਘਰਸ਼ਾਂ ਦੌਰਾਨ ਰੇਲਵੇ ਸਮੇਤ ਕਿਸਾਨਾਂ ਅਤੇ ਆਗੂਆਂ ਤੇ ਦਰਜ਼ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ।
  9. ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਰਹਿ ਗਏ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ।
  10. ਨਿਊਜਕਲਿਕ ਵਿਰੁੱਧ ਦਰਜ ਕੇਸ ਰੱਦ ਕੀਤਾ ਜਾਵੇ। ਯੂਏਪੀਏ ਨੂੰ ਖਤਮ ਕੀਤਾ ਜਾਵੇ।

ਇਹ ਵੀ ਪੜ੍ਹੋ: Punjab Winter Session: ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਦੋ ਦਿਨੀਂ ਇਜਲਾਸ ਦੇ ਹੰਗਾਮਾ ਭਰਪੂਰ ਰਹਿਣ ਦੇ ਆਸਾਰ

- PTC NEWS

Top News view more...

Latest News view more...

PTC NETWORK