Sun, Dec 22, 2024
Whatsapp

Malerkotla News : ਕੈਨੇਡਾ 'ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦਾ ਇਕਲੌਤਾ ਪੁੱਤ ਸੀ 21 ਸਾਲਾ ਗੁਰਮਹਿਕਪ੍ਰੀਤ ਸਿੰਘ

Sangrur News : ਦੱਸਿਆ ਜਾ ਰਿਹਾ ਹੈ ਕਿ ਗੁਰਮਹਿਕਪ੍ਰੀਤ ਸਿੰਘ ਦੀ ਕਾਰ ਨਾਲ ਕੈਨੇਡਾ ਦੇ ਓਂਟਾਰੀਓ ਦੇ ਮਸਕੋਟਾ ਸ਼ਹਿਰ ਵਿੱਚ ਹਾਦਸਾ ਹੋ ਗਿਆ, ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Reported by:  PTC News Desk  Edited by:  KRISHAN KUMAR SHARMA -- September 26th 2024 10:49 AM -- Updated: September 26th 2024 10:51 AM
Malerkotla News : ਕੈਨੇਡਾ 'ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦਾ ਇਕਲੌਤਾ ਪੁੱਤ ਸੀ 21 ਸਾਲਾ ਗੁਰਮਹਿਕਪ੍ਰੀਤ ਸਿੰਘ

Malerkotla News : ਕੈਨੇਡਾ 'ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦਾ ਇਕਲੌਤਾ ਪੁੱਤ ਸੀ 21 ਸਾਲਾ ਗੁਰਮਹਿਕਪ੍ਰੀਤ ਸਿੰਘ

Punjabi Youth Died In Canada : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪਰਿਵਾਰਕ ਜਾਣਕਾਰੀ ਅਨੁਸਾਰ ਨੌਜਵਾਨ ਨਾਲ ਵਾਪਰੇ ਹਾਦਸੇ ਬਾਰੇ ਅਜੇ ਤੱਕ ਪੂਰੇ ਵੇਰਵੇ ਨਹੀਂ ਮਿਲੇ ਸਨ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਮਲੇਰਕੋਟਲਾ ਦੇ ਪਿੰਡ ਖੁਰਦ ਦਾ ਰਹਿਣ ਵਾਲਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੇ ਪਿਤਾ ਸੁਖਚੈਨ ਸਿੰਘ ਇਲੈਕਟ੍ਰੀਕਲ ਇੰਜੀਨੀਅਰ ਵੱਜੋਂ ਕੰਮ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਮਹਿਕਪ੍ਰੀਤ ਸਿੰਘ ਦੀ ਕਾਰ ਨਾਲ ਕੈਨੇਡਾ ਦੇ ਓਂਟਾਰੀਓ ਦੇ ਮਸਕੋਟਾ ਸ਼ਹਿਰ ਵਿੱਚ ਹਾਦਸਾ ਹੋ ਗਿਆ, ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਪਿੱਛੇ ਹੀ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕੀਤਾ ਸੀ। ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ" ਗੋ ਫੰਡ ਮੀ" ਵੱਲੋਂ ਆਪਣੀ ਵੈਬਸਾਈਟ ਉੱਪਰ ਗੁਰ ਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

6 ਹਫ਼ਤਿਆਂ 'ਚ ਮਲੇਰਕੋਟਲਾ ਦੇ ਚੌਥੇ ਨੌਜਵਾਨ ਦੀ ਮੌਤ

ਮਲੇਰਕੋਟਲਾ ਵਿੱਚ ਪਿਛਲੇ 6 ਹਫਤਿਆਂ ਅੰਦਰ ਇਹ ਚੌਥੇ ਨੌਜਵਾਨ ਦੀ ਮੌਤ ਹੈ। ਇਸ ਤੋਂ ਪਹਿਲਾਂ ਵਿਆਹ ਕਰਵਾ ਕੇ ਪਤਨੀ ਕੋਲ ਇੰਗਲੈਂਡ ਗਏ ਪਿੰਡ ਸ਼ੇਰਗੜ੍ਹ ਚੀਮਾ ਦੇ 23 ਸਾਲਾਂ ਨੌਜਵਾਨ ਗੁਰਵੀਰ ਸਿੰਘ ਪੁੱਤਰ ਰਤਨਦੀਪ ਸਿੰਘ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਨੌਜਵਾਨ ਗੁਰਵੀਰ ਸਿੰਘ ਦੀ ਲਾਸ਼ ਹਾਲੇ ਵੀ ਲੰਡਨ ਦੇ ਕੋਇਨ ਹਸਪਤਾਲ ਵਿੱਚ ਪਈ ਹੈ, ਜਿਸ ਨੂੰ ਮਾਪਿਆਂ ਕੋਲ ਪੰਜਾਬ ਭੇਜਣ ਲਈ ਸਥਾਨਕ ਸਮਾਜ ਸੇਵੀ ਸੰਸਥਾ ਗੌ ਫੰਡ ਮੀ ਵੱਲੋਂ ਮੁਹਿੰਮ ਆਰੰਭੀ ਗਈ ਹੈ।

ਸਤੰਬਰ ਦੇ ਪਹਿਲੇ ਹਫਤੇ ਮਲੇਰਕੋਟਲਾ ਨੇੜਲੇ ਪਿੰਡ ਬਡਲਾ ਦੇ ਸਾਬਕਾ ਸਰਪੰਚ ਭਰਪੂਰ ਸਿੰਘ ਦੇ ਅੱਠ ਮਹੀਨੇ ਪਹਿਲਾਂ ਸਟੱਡੀ ਵੀਜ਼ਾ 'ਤੇ ਕੈਨੇਡਾ ਗਏ 22 ਸਾਲਾਂ ਨੌਜਵਾਨ ਪੁੱਤਰ ਜਸਨਦੀਪ ਸਿੰਘ ਮਾਨ ਦਾ ਇੱਕ 40 ਸਾਲਾਂ ਗੋਰੇ ਵੱਲੋਂ ਅਲਬਰਟਾ ਦੇ ਡਾਊਨ ਟਾਊਨ ਐਡਮਿੰਟਨ ਪਾਰਕਿੰਗ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਸੀ। ਇਨ੍ਹਾਂ ਦਿਨਾਂ ਅੰਦਰ ਹੀ ਪਿੰਡ ਮਾਣਕੀ ਦੀ ਕੈਨੇਡਾ ਸਟੱਡੀ ਵੀਜ਼ਾ 'ਤੇ ਗਈ 22 ਸਾਲਾ ਲੜਕੀ ਅਨੂ ਮਾਲੜਾ ਦੀ ਲੰਘੀ 17 ਸਤੰਬਰ ਨੂੰ ਕਨੇਡਾ ਨੋਵਾ ਸਕੋਚੀਆ ਵਿੱਚ ਮੌਤ ਹੋ ਗਈ ਸੀ।

- PTC NEWS

Top News view more...

Latest News view more...

PTC NETWORK