ਬਠਿੰਡਾ: ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੰਪਦਾਇ ਮਸਤੂਆਣਾ ਸਾਹਿਬ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ 92 ਸਾਲ ਦੀ ਉਮਰ ਵਿੱਚ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਸੰਤ ਬਾਬਾ ਗੁਰਚਰਨ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਸ਼ਖਸੀਅਤਾਂ ਨੇ ਸ਼ਰਧਾਂਜਲੀ ਦਿੱਤੀ।ਦੱਸ ਦੇਈਏ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਪਿਛਲੇ 70 ਸਾਲਾਂ ਤੋਂ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਵੱਲੋਂ ਬੱਚਿਆਂ ਲਈ ਧਾਰਮਿਕ ਵਿੱਦਿਆ ਕੇਂਦਰ ਸਥਾਪਿਤ ਕੀਤੇ ਗਏ ਸਨ। ਉਨ੍ਹਾਂ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਦੇ ਨਾਲ-ਨਾਲ ਸਿਧਾਤਾਂ ਬਾਰੇ ਦੱਸਿਆ ਜਾਂਦਾ ਸੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਤ ਬਾਬਾ ਗੁਰਚਰਨ ਸਿੰਘ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਸੰਤ ਬਾਬਾ ਗੁਰਚਰਨ ਸਿੰਘ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿੰਨ੍ਹਾਂ ਸਦਕਾ ਵਿਦਿਆਰਥੀਆਂ ਨੇ ਵੱਡੀ ਉਪਲੱਬਧੀਆਂ ਹਾਸਿਲ ਕੀਤੀਆਂ ਹਨ।ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਉਨਾਂ ਦੇ ਯੋਗਦਾਨ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।ਅੰਤਿਮ ਸਸਕਾਰ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਅਰਦਾਸ ਉਪਰੰਤ ਮੁਖੀ ਬਾਬਾ ਕਾਕਾ ਸਿੰਘ ਸਮੇਤ ਪੰਜ ਧਾਰਮਿਕ ਸ਼ਖਸੀਅਤਾਂ ਵੱਲੋਂ ਅਗਨੀ ਦਿੱਤੀ ਗਈ।