Samyukt Kisan Morcha ਕਿਸਾਨ ਅੰਦੋਲਨ ’ਚ ਨਹੀਂ ਹੋਵੇਗਾ ਸ਼ਾਮਲ ; ਐਮਰਜੈਂਸੀ ਮੀਟਿੰਗ ਮਗਰੋਂ ਦੱਸੀ ਅਗਲੀ ਰਣਨੀਤੀ
Samyukt Kisan Morcha News : ਸੰਯੁਕਤ ਕਿਸਾਨ ਮੋਰਚਾ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਨਹੀਂ ਲਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਹੋਈ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ’ਚ ਉਹ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਡੱਲੇਵਾਲ ਨੂੰ ਕੁਝ ਹੋਇਆ ਤਾਂ ਦੋਵੇਂ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ।
ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗਾਂ ਕਰਾਂਗੇ। ਇਸ ਦੌਰਾਨ ਉਨ੍ਹਾਂ ਤੋਂ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਮੰਗ ਕਰਨਗੇ।
- PTC NEWS