Sun, Dec 22, 2024
Whatsapp

Sarpanch Murder News : ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ

ਮਿਲੀ ਜਾਣਕਾਰੀ ਮੁਤਾਬਿਕ ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਸੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Reported by:  PTC News Desk  Edited by:  Aarti -- November 17th 2024 05:17 PM
Sarpanch Murder News : ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ

Sarpanch Murder News : ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ

Sarpanch Murder News : ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਨੂੰ ਗੋਲੀਆਂ ਮਾਰਕੇ ਕੱਤਲ ਕਰ ਦਿੱਤਾ ਗਿਆ ਹੈ ਜਦ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ ਮਿਰਤਕ ਸਰਪੰਚ ਦੀ ਪਛਾਣ ਪ੍ਰਤਾਪ ਸਿੰਘ ਵੱਜੋਂ ਹੋਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਸੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਤਕ ਸਰਪੰਚ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਸਰਪੰਚ ਪ੍ਰਤਾਪ ਸਿੰਘ ਪਿੰਡ ਵਿੱਚ ਕਿਸੇ ਦੇ ਘਰ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਗਿਆ ਸੀ ਜਦ ਉਹ ਵਾਪਸੀ ਸਮੇਂ ਸਰਪੰਚ ’ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਗੋਲੀਆਂ ਚਲਾਈਆਂ ਗਈਆਂ। 

ਗੋਲੀਆਂ ਲੱਗਣ ਕਾਰਨ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਹੈ। ਜਦ ਕਿ ਬੁੱਧ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਪੰਚੀ ਚੋਣਾਂ ਸਮੇਂ ਤੋਂ ਉਨ੍ਹਾਂ ਨੂੰ ਵਿਰੋਧੀ ਪਾਰਟੀ ਦੇ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਅੱਜ ਗੋਲੀਆਂ ਮਾਰਕੇ ਸਰਪੰਚ ਨੂੰ ਕਤਲ ਕਰ ਦਿੱਤਾ ਗਿਆ ਹੈ। 

ਉੱਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : Jagraon News : ਕਬੱਡੀ ਦੇ ਸਾਬਕਾ ਅੰਤਰਰਾਸ਼ਟਰੀ ਖਿਡਾਰੀ ਨੇ ਜੀਵਨਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਦਾ ਦੱਸਿਆ ਜਾ ਰਿਹਾ ਕਾਰਨ

- PTC NEWS

Top News view more...

Latest News view more...

PTC NETWORK