Wed, Nov 13, 2024
Whatsapp

ਸਕੂਲ ਆਫ ਐਮੀਨੈੱਸ ਸੂਬੇ ਦੀ ਸਰਕਾਰੀ ਸਕੂਲ ਸਿੱੱਖਿਆ ਨੂੰ ਨਵੀਂ ਦਿਸ਼ਾ ਦੇਣਗੇ: ਹਰਜੋਤ ਬੈਂਸ

Reported by:  PTC News Desk  Edited by:  Pardeep Singh -- November 24th 2022 06:44 PM
ਸਕੂਲ ਆਫ ਐਮੀਨੈੱਸ ਸੂਬੇ ਦੀ ਸਰਕਾਰੀ ਸਕੂਲ ਸਿੱੱਖਿਆ ਨੂੰ ਨਵੀਂ ਦਿਸ਼ਾ ਦੇਣਗੇ: ਹਰਜੋਤ ਬੈਂਸ

ਸਕੂਲ ਆਫ ਐਮੀਨੈੱਸ ਸੂਬੇ ਦੀ ਸਰਕਾਰੀ ਸਕੂਲ ਸਿੱੱਖਿਆ ਨੂੰ ਨਵੀਂ ਦਿਸ਼ਾ ਦੇਣਗੇ: ਹਰਜੋਤ ਬੈਂਸ

ਚੰਡੀਗੜ੍ਹ:  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ । 

 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ। ਸਕੂਲ ਆਫ ਐਮੀਨੈੱਸ ਦੀ ਸਮੁੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪੰਜਾਬ ਦੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ। 


ਬੈਂਸ ਨੇ ਦੱੱਸਿਆ ਕਿ ਇਹਨਾਂ ਸਕੂਲਾਂ ਦਾ ਵਿੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ। 

 ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦੀ ਪੜਾਈ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਹਨਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। ਸਿੱਖਿਆ ਮੰਤਰੀ ਅਨੁਸਾਰ ਉਹ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ ਅਤੇ  ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈ ਰਹੇ ਹਨ। 

- PTC NEWS

Top News view more...

Latest News view more...

PTC NETWORK