Thu, Oct 24, 2024
Whatsapp

ਕੇਜਰੀਵਾਲ ਦੀ ਪੰਜਾਬ ਫੇਰੀ ਦੇ ਦੂਜੇ ਦਿਨ ਹੁਣ ਮਿਡ ਡੇ ਮੀਲ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਨਜ਼ਰਬੰਦ

ਬੀਤੇ ਦਿਨ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ 646 ਪੀ.ਟੀ.ਆਈ. ਅਧਿਆਪਕਾਂ ਦੇ ਮੁਖ ਆਗੂਆਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ।

Reported by:  PTC News Desk  Edited by:  Jasmeet Singh -- September 14th 2023 01:47 PM -- Updated: September 14th 2023 02:46 PM
ਕੇਜਰੀਵਾਲ ਦੀ ਪੰਜਾਬ ਫੇਰੀ ਦੇ ਦੂਜੇ ਦਿਨ ਹੁਣ ਮਿਡ ਡੇ ਮੀਲ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਨਜ਼ਰਬੰਦ

ਕੇਜਰੀਵਾਲ ਦੀ ਪੰਜਾਬ ਫੇਰੀ ਦੇ ਦੂਜੇ ਦਿਨ ਹੁਣ ਮਿਡ ਡੇ ਮੀਲ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਨਜ਼ਰਬੰਦ

ਜਲੰਧਰ: ਅੰਮ੍ਰਿਤਸਰ ਦੌਰੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ। ਇੱਥੇ ਦੋਵੇਂ ਮੁੱਖ ਮੰਤਰੀ ਬਜਟ ਤੋਂ ਪਹਿਲਾਂ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣਨਗੇ। 

ਪਰ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੀ ਤਰ੍ਹਾਂ ਇੱਥੇ ਵੀ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਦਰਅਸਲ ਪ੍ਰਸ਼ਾਸਨ ਨੂੰ ਸ਼ੱਕ ਸੀ ਕਿ ਮੁਲਾਜ਼ਮ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੇ ਦੌਰੇ ਵਿੱਚ ਵਿਘਨ ਪਾ ਸਕਦੇ ਹਨ। ਇਸ ਤੋਂ ਪਹਿਲਾਂ ਵੀ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਸਾਰੀਆਂ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੂੰ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਹੈ। 


ਸਰਵ ਸਿੱਖਿਆ ਅਭਿਆਨ ਨਾਨ ਟੀਚਿੰਗ ਸਟਾਫ਼ ਯੂਨੀਅਨ ਦੇ ਮੁਖੀ ਸ਼ੋਭਿਤ ਨੇ ਦੱਸਿਆ ਕਿ ਉਹ ਦਫ਼ਤਰ ਲਈ ਰਵਾਨਾ ਹੋਣ ਹੀ ਵਾਲਾ ਸੀ ਕਿ ਇਸ ਤੋਂ ਪਹਿਲਾਂ ਹੀ ਪੁਲਿਸ ਉਸ ਦੇ ਘਰ ਪਹੁੰਚ ਗਈ। ਪੁਲਿਸ ਨੇ ਉਸ ਨੂੰ ਦਫ਼ਤਰ ਨਹੀਂ ਜਾਣ ਦਿੱਤਾ ਅਤੇ ਕਿਹਾ ਕਿ ਉਸ ਨੂੰ ਮੁੱਖ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਨਜ਼ਰਬੰਦ ਕਰ ਦਿੱਤਾ ਗਿਆ। 

ਸ਼ੋਭਿਤ ਨੇ ਕਿਹਾ ਕਿ ਪੁਲਿਸ ਨੇ ਆਉਂਦਿਆਂ ਹੀ ਦੱਸਿਆ ਕਿ ਤੁਹਾਡੇ ਵਿਭਾਗ ਨੂੰ ਤੁਹਾਡੇ ਬਾਰੇ ਸੂਚਿਤ ਕੀਤਾ ਗਿਆ ਹੈ। ਤੁਸੀਂ ਅੱਜ ਦਫਤਰ ਨਹੀਂ ਜਾ ਸਕੋਗੇ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਕੋਈ ਧਰਨੇ ਦਾ ਪ੍ਰੋਗਰਾਮ ਨਹੀਂ ਸੀ। ਉਸਦਾ ਕਹਿਣਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਆਪਣੇ ਹੀ ਵਿਰੋਧ ਤੋਂ ਡਰ ਰਹੀ ਹੈ।

ਇਸ ਮਾਮਲੇ ਸਬੰਧੀ ਜਦੋਂ ਮੁਲਾਜ਼ਮ ਆਗੂ ਸ਼ੋਭਿਤ ਭਗਤ ਨਾਲ ਫ਼ੋਨ 'ਤੇ ਗੱਲ ਕੀਤੀ ਗਈ ਤਾਂ ਉਸ ਨੇ  ਦੱਸਿਆ ਕਿ ਪਹਿਲਾਂ ਵੀ ਉਸ ਨੂੰ ਨਜ਼ਰਬੰਦ ਕੀਤਾ ਗਿਆ ਸੀ | ਉਸ ਨੇ ਮੌਕੇ ’ਤੇ ਘਰ ਵਿੱਚ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਪੁੱਛਿਆ ਕਿ ਉਹ ਉਸ ਨੂੰ ਡਿਊਟੀ ’ਤੇ ਜਾਣ ਤੋਂ ਕਿਵੇਂ ਰੋਕ ਸਕਦੇ ਹਨ? ਇਸ 'ਤੇ ਉਨ੍ਹਾਂ ਕਿਹਾ ਕਿ ਉਹ ਕੁਝ ਨਹੀਂ ਕਰ ਸਕਦੇ, ਉਪਰੋਂ ਹੁਕਮ ਹਨ। 

ਇਹ ਵੀ ਪੜ੍ਹੋ: ਕੇਜਰੀਵਾਲ ਦੀ ਪੰਜਾਬ ਫੇਰੀ ਦੇ ਦੂਜੇ ਪਹਿਲੇ ਦਿਨ 646 ਪੀ.ਟੀ.ਆਈ. ਅਧਿਆਪਕਾਂ ਮੁਖ ਆਗੂਆਂ ਨੂੰ ਕੀਤਾ ਨਜ਼ਰਬੰਦ

ਸ਼ੋਭਿਤ ਨੇ ਦੱਸਿਆ ਕਿ ਇਸ 'ਤੇ ਉਸ ਨੂੰ ਆਪਣੇ ਸੀਨੀਅਰ ਅਧਿਕਾਰੀ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ 'ਤੇ ਘਰ 'ਚ ਮੌਜੂਦ ਪੁਲਿਸ ਅਧਿਕਾਰੀਆਂ ਨੇ ਡੀ.ਸੀ.ਪੀ. ਜਗਮੋਹਨ ਨਾਲ ਫੋਨ 'ਤੇ ਗੱਲ ਕੀਤੀ। ਸ਼ੋਭਿਤ ਨੇ ਕਿਹਾ ਕਿ ਉਸ ਨੇ ਡੀ.ਸੀ.ਪੀ. ਨੂੰ ਪੁੱਛਿਆ ਕਿ ਕਿਸ ਕਾਨੂੰਨ ਤਹਿਤ ਉਸ ਨੂੰ ਸਰਕਾਰੀ ਡਿਊਟੀ 'ਤੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜੇਕਰ ਉਨ੍ਹਾਂ ਨੂੰ ਨਜ਼ਰਬੰਦ ਕਰਨਾ ਪਵੇ ਤਾਂ ਦਫ਼ਤਰ ਵਿੱਚ ਹੀ ਕਰੋ। ਘਰ ਪੁਲਿਸ ਭੇਜ ਕੇ ਉਹ ਅਜਿਹਾ ਕਿਵੇਂ ਕਰ ਸਕਦੇ ਹਨ?

ਇਸ ’ਤੇ ਡੀ.ਸੀ.ਪੀ. ਜਗਮੋਹਨ ਨੇ ਪੁਲਿਸ ਦੀ ਹਾਜ਼ਰੀ ਵਿੱਚ ਉਸ ਨੂੰ ਦਫ਼ਤਰ ਭੇਜ ਦਿੱਤਾ ਅਤੇ ਹੁਣ ਉਸ ਨੂੰ ਵੀ ਦਫ਼ਤਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।

- With inputs from our correspondent

Top News view more...

Latest News view more...

PTC NETWORK