ਸਰਹਾਲੀ ਪੁਲਿਸ ਸਟੇਸ਼ਨ ਹਮਲਾ : ਵਿਰੋਧੀ ਧਿਰਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਕੀਤੇ ਸਵਾਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਉਤੇ ਹੋਏ ਰਾਕੇਟ ਲਾਂਚਰ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ 'ਚ 6 ਮਹੀਨਿਆਂ 'ਚ ਪੁਲਿਸ ਦੀ ਇਮਾਰਤ 'ਤੇ ਰਾਕੇਟ ਲਾਂਚਰ ਨਾਲ ਇਹ ਦੂਜੀ ਵਾਰ ਹਮਲਾ ਹੋਇਆ ਹੈ। ਇਹ ਅਮਨ-ਕਾਨੂੰਨ ਨੂੰ ਕਾਇਮ ਰੱਖਣ ਤੇ ਨਾਰਕੋ-ਅੱਤਵਾਦ ਨੂੰ ਮੁੜ ਸਿਰ ਚੁੱਕਣ ਲਈ 'ਆਪ' ਸਰਕਾਰ ਦੀ ਉਦਾਸੀਨਤਾ ਦਾ ਸਿੱਧਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਠੋਸ ਉਪਾਅ ਕਰਨੇ ਚਾਹੀਦੇ ਹਨ।
This is 2nd time in 6 months police building attacked with rocket launcher in Punjab. It's direct result of AAP govt's apathy in maintaining law & order & allowing narco-terrorism to raise its head again. @BhagwantMann should realise gravity of situation & take concrete measures. pic.twitter.com/zuuEpHhwrD
— Sukhbir Singh Badal (@officeofssbadal) December 10, 2022
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਸਰਹੱਦੀ ਰਾਜ ਵਿੱਚ ਸ਼ਾਂਤੀ ਬਹੁਤ ਜ਼ਰੂਰੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ 'ਤੇ ਧਿਆਨ ਦਿੰਦੇ ਹੋਏ ਇਸ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਇਹ ਨਾ ਹੋਵੇ ਕਿ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਅਮਨ-ਕਾਨੂੰਨ ਦੇ ਵਿਗਾੜ ਅਤੇ ਨਾਰਕੋ-ਅੱਤਵਾਦ ਦੇ ਘੁਸਪੈਠ ਦੇ ਨਾਲ ਅਰਾਜਕਤਾ ਵੱਲ ਮੁੜ ਜਾਵੇ। ਸਾਨੂੰ ਇਸ ਖਤਰੇ ਆਗਾਊਂ ਭਾਂਪ ਕੇ ਪੰਜਾਬ ਦੀ ਸੁਰੱਖਿਆ ਲਈ ਯੋਗ ਤੇ ਕਾਰਗਰ ਕਦਮ ਚੁੱਕਣੇ ਚਾਹੀਦੇ ਹਨ। ਹਰ ਛੋਟੇ ਵੱਡੇ ਮੁੱਦੇ 'ਤੇ ਸਿਆਸਤ ਕਰਨ ਥਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੀ ਇਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਦੂਰਦਰਸ਼ੀ ਪਹੁੰਚ ਅਪਣਾਵੇ।
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਨਿਸ਼ਾਨ ਲਗਾਏ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਵੀ ਪੰਜਾਬ ਵਿੱਚ ਅਰਾਜਕਤਾ ਫੈਲਾ ਕੇ ਦੇਸ਼ ਦੀ ਸੱਤਾ ਹਥਿਆਉਣਾ ਚਾਹੁੰਦਾ ਹੈ। ਸੂਬੇ ਦੀ ਸੁਰੱਖਿਆ ਨੂੰ ਦਰਕਿਨਾਰ ਕਰਦੇ ਹੋਏ ਤਰਨਤਾਰਨ ਥਾਣੇ 'ਤੇ ਅੱਤਵਾਦੀ ਹਮਲਾ ਆਮ ਆਦਮੀ ਪਾਰਟੀ ਦੀ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਕੇਜਰੀਵਾਲ ਦੇ ਕਠਪੁਤਲੀ ਬਣ ਕੇ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਸੂਬੇ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਰਹੇ ਹਨ।
गाँधी परिवार की तरह केजरीवाल भी पंजाब में अराजकता फैलाकर देश की सत्ता हथियाना चाहते है
तरन तारन पुलिस स्टेशन पर आतंकी हमला प्रदेश की सुरक्षा को दरकिनार कर रही @AAPPunjab की नाकामी का सबूत है।
केजरीवाल के कठपुतली CM बनकर @BhagwantMann जी पूरे देश की सुरक्षा को ख़तरे में डाल रहे है pic.twitter.com/6bxYFABhnT — Manjinder Singh Sirsa (@mssirsa) December 10, 2022
ਪੰਜਾਬ ਦੇ ਤਰਨਤਾਰਨ ਚ ਪੁਲਿਸ ਥਾਣੇ ਤੇ ਦੇਰ ਰਾਤ ਹੋਏ ਰਾਕੇਟ ਹਮਲੇ ਤੋਂ ਬਾਅਦ ਭਾਜਪਾ ਦੇ ਆਗੂ ਤੇ ਸਾਬਕਾ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ। ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਨਹੀਂ ਬਲਕਿ ਅੱਤਵਾਦੀਆਂ, ਖਾਲਿਸਤਾਨੀਆਂ ਅਤੇ ਗੈਂਗਸਟਰਾਂ ਦੀ ਸਰਕਾਰ ਹੈ ਜਿਸਦਾ ਨਤੀਜਾ ਇਹ ਹੈ ਕਿ ਆਮ ਲੋਕਾਂ ਦੀ ਸੁਰੱਖਿਆ ਕਰਨ ਵਾਲੀ ਪੰਜਾਬ ਪੁਲਿਸ ਵੀ ਹੁਣ ਸੁਰੱਖਿਅਤ ਨਹੀਂ ਹੈ ਅਤੇ ਪੰਜਾਬ ਵਿਚ ਲਗਾਤਾਰ ਦੂਜਾ ਪੁਲਿਸ ਤੇ ਰਾਕੇਟ ਹਮਲਾ ਹੋਣਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ।
- PTC NEWS