Thu, Dec 5, 2024
Whatsapp

Sukhbir Singh Badal Attack Case : ਸੁਖਬੀਰ ਸਿੰਘ ਬਾਦਲ ਦੇ ਹਮਲੇ ਮਗਰੋਂ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਧਾਈ ਗਈ ਸੁਰੱਖਿਆ

ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਇੱਕ ਵੱਡਾ ਭਾਣਾ ਵਾਪਰਨ ਤੋਂ ਟਲ ਗਿਆ। ਉੱਥੇ ਹੀ ਹੁਣ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ।

Reported by:  PTC News Desk  Edited by:  Aarti -- December 04th 2024 04:24 PM
Sukhbir Singh Badal Attack Case : ਸੁਖਬੀਰ ਸਿੰਘ ਬਾਦਲ ਦੇ ਹਮਲੇ ਮਗਰੋਂ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਧਾਈ ਗਈ ਸੁਰੱਖਿਆ

Sukhbir Singh Badal Attack Case : ਸੁਖਬੀਰ ਸਿੰਘ ਬਾਦਲ ਦੇ ਹਮਲੇ ਮਗਰੋਂ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਧਾਈ ਗਈ ਸੁਰੱਖਿਆ

Sukhbir Singh Badal Attack Case :  ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਨਾਲ ਹੀ ਸੀਐੱਮ ਮਾਨ ਦੇ ਦਾਅਵੇ ਵੀ ਖੋਖਲ ਨਜ਼ਰ ਆ ਰਹੇ ਹਨ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਵਿਅਕਤੀ ਬੀਤੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਸੀ ਪਰ ਫਿਰ ਵੀ ਇਸ ਤਰ੍ਹਾਂ ਦੀ ਅਣਗਹਿਲੀ ਵਰਤੀ ਗਈ। 

ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਇੱਕ ਵੱਡਾ ਭਾਣਾ ਵਾਪਰਨ ਤੋਂ ਟਲ ਗਿਆ। ਉੱਥੇ ਹੀ ਹੁਣ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। 

ਦੱਸ ਦਈਏ ਕਿ 5 ਦਸੰਬਰ ਯਾਨੀ ਕੱਲ੍ਹ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੇਵਾ ਕਰਨਗੇ। ਜਿਸ ਨੂੰ ਲੈ ਕੇ ਅੱਜ ਏ.ਡੀ.ਜੀ.ਪੀ ਅਮਨ ਕਾਨੂੰਨ, ਐੱਸਪੀ ਐਸ ਪਰਮਾਰ ਤੇ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਗੁਰਮੀਤ ਸਿੰਘ ਖੁਰਾਨਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਤੇ ਸਥਿਤੀ ਦਾ ਜਾਇਜਾ ਲਿਆ ਗਿਆ। 

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅੱਜ ਵਾਪਰੇ ਘਟਨਾ ਮਗਰੋਂ ਸਮੁੱਚੇ ਪੰਜਾਬ ’ਚ ਸੁਰੱਖਿਆ ਵਧਾਈ ਗਈ ਹੈ ਅਤੇ ਅੱਜ ਜਿੱਥੇ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਸੁਰੱਖਿਆ ਦਾ ਵੀ ਜਾਇਜਾ ਲਿਆ ਗਿਆ।  ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸੁਰੱਖਿਆ ਕਰਮੀਆਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਨਾਲ ਹੀ ਹੀ ਸੁਰੱਖਿਆ ਦੇ ਪ੍ਰਬੰਧਾਂ ਨੂੰ ਵਧਾਇਆ ਗਿਆ ਹੈ। 

ਇਹ ਵੀ ਪੜ੍ਹੋ : Narain Singh Chaura Wife : ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ’ਤੇ ਬੋਲੀ ਨਰਾਇਣ ਸਿੰਘ ਚੌੜਾ ਦੀ ਪਤਨੀ, ਕਿਹਾ- ਉਸਦੇ ਪਤੀ ਨੇ ਸਹੀ ਨਹੀਂ ਕੀਤਾ

- PTC NEWS

Top News view more...

Latest News view more...

PTC NETWORK