Jaipur CNG Tanker Blast : CNG ਟਰੱਕ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, 5 ਲੋਕ ਜ਼ਿੰਦਾ ਸੜੇ
Jaipur Petrol Pump News : ਰਾਜਸਥਾਨ ਦੇ ਜੈਪੁਰ ਵਿੱਚ ਇੱਕ ਪੈਟਰੋਲ ਪੰਪ ਨੇੜੇ ਸੀਐਨਜੀ ਟਰੱਕ ਦੀ ਕਿਸੇ ਹੋਰ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਹੈ। ਹਾਦਸੇ ਤੋਂ ਬਾਅਦ ਕਈ ਵਾਹਨਾਂ ਨੂੰ ਅੱਗ ਲੱਗ ਗਈ, ਜਿਸ 'ਚ 5 ਲੋਕਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਫਾਇਰ ਬ੍ਰਿਗੇਡ ਦੀਆਂ 20 ਤੋਂ ਵੱਧ ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸੁਰੱਖਿਆ ਲਈ ਨੇੜੇ ਦੀ ਸੜਕ ਨੂੰ ਮੋੜ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਇਲਾਕੇ ਦਾ ਮਾਹੌਲ ਡਰਾਉਣਾ ਬਣ ਗਿਆ ਹੈ। ਘਟਨਾ ਵਾਲੀ ਥਾਂ 'ਤੇ ਕਈ ਵਾਹਨ ਮੌਜੂਦ ਹਨ, ਜੋ ਅੱਗ ਲੱਗਣ ਤੋਂ ਬਾਅਦ ਪੂਰੀ ਤਰ੍ਹਾਂ ਸੜ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਦੋ ਦਰਜਨ ਦੇ ਕਰੀਬ ਲੋਕ ਝੁਲਸਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਵਾਈ ਮਾਨ ਸਿੰਘ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਭੰਕਰੋਟਾ ਇਲਾਕੇ ਦੇ ਇੱਕ ਨਿੱਜੀ ਸਕੂਲ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਜ਼ਖਮੀਆਂ ਨੂੰ ਦੇਖਣ ਲਈ ਐਸਐਮਐਸ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪਹੁੰਚ ਗਏ ਹਨ।
ਹਾਦਸੇ 'ਤੇ ਜੈਪੁਰ ਦੇ ਡੀਐੱਮ ਜਤਿੰਦਰ ਸੋਨੀ ਨੇ ਕਿਹਾ ਕਿ ਲਗਭਗ 40 ਗੱਡੀਆਂ ਅੱਗ ਦੀ ਲਪੇਟ 'ਚ ਆ ਗਈਆਂ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਹੈ। ਰਾਹਤ ਕਾਰਜ ਚੱਲ ਰਹੇ ਹਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਹੁਣ ਸਿਰਫ਼ 1-2 ਗੱਡੀਆਂ ਹੀ ਬਚੀਆਂ ਹਨ। ਇਸ ਘਟਨਾ 'ਚ ਕਰੀਬ 23-24 ਲੋਕ ਜ਼ਖਮੀ ਹੋਏ ਹਨ।
- PTC NEWS