ਨਾਭਾ 'ਚ ਵਿਦਿਆਰਥਣ ਨਾਲ ਸਮੂਹਿਕ ਜ਼ਬਰ-ਜਿਨਾਹ; ਰਿਪੁਦਮਨ ਕਾਲਜ 'ਚ ਵਾਪਰੀ ਦੱਸੀ ਜਾ ਰਹੀ ਘਟਨਾ
Gangrape In Nabha: ਪੰਜਾਬ ’ਚ ਆਏ ਦਿਨ ਵੱਡੀ-ਵੱਡੀ ਵਾਰਦਾਤਾਂ ਵਾਪਰ ਰਹੀਆਂ ਹਨ। ਜਿਸ ਕਾਰਨ ਲੋਕ ਖੌਫ ’ਚ ਆਪਣੀ ਜਿੰਦਗੀ ਗੁਜਾਰ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਦਿਆਰਥਣ ਦੇ ਨਾਲ ਸਮੂਹਿਕ ਜ਼ਬਰਜਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ। ਪੀੜਤਾ ਵੱਲੋਂ 8 ਅਪ੍ਰੈਲ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸੀਪਲ ਦਫਤਰ ਦੇ ਉੱਪਰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਕੋਤਵਾਲੀ ਵਿਖੇ 376 ਡੀ, 506 ਧਾਰਾ ਅਧੀਨ ਤਿੰਨ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਫਰਾਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕਾਲਜ ਪ੍ਰਿੰਸੀਪਲ ਨੇ ਕਾਲਜ ਅੰਦਰ ਵਾਰਦਾਤ ਨਾ ਹੋਣ ਦਾ ਦਾਅਵਾ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮੁੰਡੇ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਕੁੜੀ ਨੇ ਖੁਦ 'ਤੇ ਪਾਇਆ ਜਲਨਸ਼ੀਲ ਕੈਮੀਕਲ, ਹੋਈ ਮੌਤ
-