ਲੁਧਿਆਣਾ: ਲੁਧਿਆਣਾ ਵਿੱਚ ਇੱਕ ਵਿਅਕਤੀ ਵੱਲੋਂ ਨਾਬਾਲਗ ਨਾਲ ਜਬਰ ਜਨਾਹ ਕੀਤਾ ਗਿਆ ਹੈ। ਮੁਲਜ਼ਮ ਨੇ ਨਾਬਾਲਗ ਨਾਲ ਵਿਆਹ ਕਰਵਾਉਣ ਦੇ ਬਹਾਨੇ ਅੰਮ੍ਰਿਤਸਰ ਫਰਾਰ ਹੋ ਗਿਆ। ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਹੋਟਲ ਬੁੱਕ ਕਰਵਾ ਲਿਆ। ਨਾਬਾਲਗ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਰੇਪ ਕਰਦਾ ਰਿਹਾ। ਜਦੋਂ ਨਾਬਾਲਗ ਨੂੰ ਹੋਸ਼ ਆਇਆ ਤਾਂ ਉਹ ਕਿਸੇ ਤਰ੍ਹਾਂ ਮੁਲਜ਼ਮਾਂ ਦੇ ਚੁੰਗਲ ਤੋਂ ਬਚ ਕੇ ਘਰ ਪਰਤ ਆਈ।ਪੀੜਤਾ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਅਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕਰ ਲਿਆ। ਨਾਬਾਲਗ ਦੇ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਦੱਸਿਆ ਕਿ 24 ਦਸੰਬਰ ਨੂੰ ਜਦੋਂ ਉਨ੍ਹਾਂ ਦੀ ਬੇਟੀ ਘਰ ਆਈ ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਦੱਸੀ। ਨਾਬਾਲਗ ਨੇ ਪਰਿਵਾਰ ਨੂੰ ਦੱਸਿਆ ਕਿ ਮੁਲਜ਼ਮ ਕੁਝ ਦਿਨ ਪਹਿਲਾਂ ਉਸ ਦੇ ਘਰ ਆਇਆ ਸੀ। ਜਿਸ ਦਿਨ ਉਹ ਘਰ ਆਇਆ, ਘਰ ਕੋਈ ਨਹੀਂ ਸੀ।ਪੀੜਤਾ ਦਾ ਕਹਿਣਾ ਹੈ ਕਿ ਵਿਆਹ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਲੈ ਗਿਆ। ਉਨ੍ਹਾਂ ਨੇ ਕਿਹਾ ਨਸ਼ੀਲੀ ਦਵਾਈ ਦੇ ਕੇ ਰੇਪ ਕਰਦਾ ਰਿਹਾ ।ਪੀੜਤਾ ਨੇ ਪੁਲਿਸ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ।