ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਲਈ ਹਲਚਲ ਤੇਜ਼, ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਇਕਜੁਟਤਾ ਦਾ ਕੀਤਾ ਪ੍ਰਗਟਾਵਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਨੂੰਲੈ ਕੇ ਹਲਚਲ ਤੇਜ਼ ਹੋ ਗਈ ਹੈ। ਐਤਵਾਰ ਐਸਜੀਪੀਸੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕੀਤੀ।
ਮੀਟਿੰਗ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਧਾਮੀ ਨੂੰ ਇਕਜੁਟਤਾ ਨਾਲ ਮੁੜ ਪ੍ਰਧਾਨ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਨਾਲ 110 ਮੈਂਬਰ ਹਨ, ਜਿਨ੍ਹਾਂ ਵਿਚੋਂ ਮੌਕੇ 'ਤੇ 99 ਮੈਂਬਰ ਪਹੁੰਚੇ ਹਨ, ਜਦਕਿ 11 ਰਸਤੇ 'ਚ ਜਾਮ 'ਚ ਫਸੇ ਰਹੇੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਥ ਨੂੰ ਬਚਾਉਣ ਲਈ ਕੁਰਬਾਨੀਆਂ ਦਿੱਤੀਆ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਸਾਰਿਆਂ ਨੂੰ ਸਿਧਾਂਤਕ ਤੌਰ 'ਤੇ ਇਕਜੁਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਕਿਉਂਕਿ ਸਰਕਾਰਾਂ ਹਮੇਸ਼ਾ ਧਾਰਮਿਕ ਸੰਸਥਾਵਾਂ 'ਤੇ ਕਬਜ਼ੇ ਕਰਨ ਦੀਆਂ ਕੋਸ਼ਿਸ਼ਾਂ ਕਰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਪੰਥ ਲਈ ਹਮੇਸ਼ਾ ਅਕਾਲੀ ਦਲ ਅਤੇ ਐਸਜੀਪੀਸੀ ਜੂਝਦੇ ਰਹੇ ਹਨ।
- PTC NEWS