ਅੰਮ੍ਰਿਤਸਰ, 15 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਿਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓਐਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਇਕੱਤਰਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ਵਿਚ ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰਾ ਕਰਕੇ ਨਿਰਣਾ ਲਿਆ ਜਾਵੇਗਾ ਤਾਂ ਜੋ ਭਵਿੱਖ ਵਿਚ ਕੌਮ ਅੰਦਰ ਅਜਿਹੀ ਆਪਸੀ ਵਾਦ-ਵਿਵਾਦ ਵਾਲੀ ਸਥਿਤੀ ਨਾ ਬਣੇ।ਗੁਰੂ ਘਰ ’ਚ ਕੁਰਸੀਆਂ-ਸੋਫੇ ਰੱਖਣ ਤੇ ਭੜਕਿਆ ਸਿੱਖ ਸੰਗਠਨ'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਖ ਵੱਖ ਗੁਰੂ ਘਰਾਂ ਦਾ ਦੌਰਾ ਕਰਦੇ ਹੋਏ ਆਪਣੇ ਸਮਰਥਕਾਂ ਦੇ ਨਾਲ ਮਾਡਲ ਟਾਊਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚੇ। ਇਸ ਤੋਂ ਬਾਅਦ ਸਿੱਖ ਸੰਗਠਨ ਦੇ ਸਮਰਥਕ ਗੁਰੂ ਘਰ ਵਿੱਚ ਦਾਖਿਲ ਹੋਏ ਅਤੇ ਉਨ੍ਹਾਂ ਨੇ ਗੁਰੂ ਘਰ ਵਿੱਚ ਪਈਆਂ ਕੁਰਸੀਆਂ ਅਤੇ ਸੋਫਿਆ ਨੂੰ ਬਾਹਰ ਕੱਢ ਕੇ ਅੱਗ ਲਗਾ ਦਿੱਤੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ