Fri, Sep 20, 2024
Whatsapp

SGPC On Fake Gurudwara Set: ਨਾਟਕਾਂ ’ਚ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਬਣਾਉਣ ਵਾਲਿਆਂ ਨੂੰ SGPC ਪ੍ਰਧਾਨ ਦੀ ਤਾੜਨਾ, ਕਿਹਾ- ਕੋਝੀਆਂ ਹਰਕਤਾਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ

ਉਨ੍ਹਾਂ ਨੇ ਕਿਹਾ ਕਿ ਨਾਟਕਾਂ ’ਚ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਲਗਾਉਣਾ ਗਲਤ ਹੈ।ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਧਰਮ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Reported by:  PTC News Desk  Edited by:  Aarti -- July 11th 2024 01:45 PM -- Updated: July 11th 2024 02:15 PM
SGPC On Fake Gurudwara Set: ਨਾਟਕਾਂ ’ਚ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਬਣਾਉਣ ਵਾਲਿਆਂ ਨੂੰ SGPC ਪ੍ਰਧਾਨ ਦੀ ਤਾੜਨਾ, ਕਿਹਾ- ਕੋਝੀਆਂ ਹਰਕਤਾਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ

SGPC On Fake Gurudwara Set: ਨਾਟਕਾਂ ’ਚ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਬਣਾਉਣ ਵਾਲਿਆਂ ਨੂੰ SGPC ਪ੍ਰਧਾਨ ਦੀ ਤਾੜਨਾ, ਕਿਹਾ- ਕੋਝੀਆਂ ਹਰਕਤਾਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ

SGPC On Fake Gurudwara Set: ਨਾਟਕ ਦੀ ਸ਼ੂਟਿੰਗ ਲਈ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਲਗਾਉਣ ਦਾ ਮਾਮਲਾ ਕਾਫੀ ਭਖ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਬਣਾਉਣ ’ਤੇ ਸਖ਼ਤ ਇਤਰਾਜ ਜਤਾਇਆ ਹੈ। 

ਉਨ੍ਹਾਂ ਨੇ ਕਿਹਾ ਕਿ ਨਾਟਕਾਂ ’ਚ ਸਿੱਖ ਸੰਸਥਾਵਾਂ ਦੇ ਨਕਲੀ ਸੈੱਟ ਲਗਾਉਣਾ ਗਲਤ ਹੈ।ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਧਰਮ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਕਰ ਹੁਣ ਅਜਿਹਾ ਹੋਇਆ ਤਾਂ ਨਾਟਕ ਨਾਲ ਜੁੜੇ ਲੋਕਾਂ ਨੂੰ ਸਿੰਘ ਸਾਹਿਬਾਨ ਵੱਲੋਂ ਤਲਬ ਕੀਤਾ ਜਾਵੇਗਾ। 


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ `ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚਲਾਈਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ।

ਕਾਬਿਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੇੜਲੇ ਘੜੂੰਆਂ ਵਿਖੇ ਇਕ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ਲਗਾ ਕੇ ਨਕਲੀ ਗੁਰਦੁਆਰਾ ਸਾਹਿਬ ਵਿਚ ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਫਿਲਮੀ ਖੇਤਰ ਦੇ ਲੋਕ ਆਪਣੇ ਵਪਾਰ ਨੂੰ ਮੁੱਖ ਰੱਖ ਕੇ ਸਿੱਖ ਪਰੰਪਰਾਵਾਂ ਨਾਲ ਖਿਲਵਾੜ ਕਰਨ ਵਾਲੀਆਂ ਹਰਕਤਾਂ ਤੋਂ ਬਾਜ਼ ਆਉਣ ਨਹੀੰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਨ੍ਹਾਂ ਖ਼ਿਲਾਫ਼ ਸਖ਼ਤੀ ਵਰਤਣੀ ਪਵੇਗੀ।

ਇਹ ਵੀ ਪੜ੍ਹੋ: ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ‘ਤੇ ਪਾਬੰਦੀ ਸਬੰਧੀ ਸਖ਼ਤ ਲਿਆ ਜਾਵੇਗਾ ਫੈਸਲਾ- ਗਿਆਨੀ ਰਘਬੀਰ ਸਿੰਘ

- PTC NEWS

Top News view more...

Latest News view more...

PTC NETWORK