ਅੰਮ੍ਰਿਤਸਰ: ਮਾਣਯੋਗ ਸੁਪਰੀਮ ਕੋਰਟ ਵੱਲੋਂ ਧਰਮ ਪਰਿਵਰਤਨ ਨੂੰ ਸਿਆਸੀ ਰੰਗਤ ਨਾ ਦਿੱਤੇ ਜਾਣ ਦੇ ਦਿੱਤੇ ਪ੍ਰਤੀਕਰਮ ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਕਦੇ ਵੀ ਸਵੈ -ਇੱਛਾ ਤੋਂ ਇਲਾਵਾ ਜ਼ਬਰਦਸਤੀ ਧਰਮ ਪਰਿਵਰਤਨ ਨਹੀਂ ਕੀਤਾ ਜਾਂਦਾ। ਸਰਬੱਤ ਦੇ ਭਲੇ ਦਾ ਸਿਧਾਂਤ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਪ੍ਰਕਾਰ ਦੇ ਲਾਲਚ ਦੇ ਕੇ ਜਬਰੀ ਧਰਮ ਪਰਿਵਰਤਨ ਕਰਵਾਉਣ ਦੇ ਖਿਲਾਫ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਧਰਮ ਸਰਬੱਤ ਦੇ ਭਲੇ ਦੇ ਸਿਧਾਂਤ ਉੱਤੇ ਚੱਲਦੇ ਹੋਏ ਵਿਦੇਸ਼ਾਂ ਵਿੱਚ ਵੀ ਫੈਲਿਆ ਹੋਇਆ ਹੈ। ਅਕਾਲੀ ਦਲ ਤੋਂ ਵੱਖ ਹੋ ਕੇ ਕੋਈ ਕਾਮਯਾਬ ਨਹੀਂ ਹੋਇਆ ਧਾਮੀ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅਕਾਲੀ ਦਲ ਸੰਯੁਕਤ ਵਿੱਚ ਜਾਣ ਨੂੰ ਲੈ ਕੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਕੋਈ ਵਿਅਕਤੀ ਜਾਂ ਦਲ ਕਾਮਯਾਬ ਨਹੀ ਹੋ ਸਕਦਾ ।ਉਨ੍ਹਾਂ ਦਾ ਕਹਿਣਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਵੱਖਰਾ ਦਲ ਬਣਾਿਆ ਸੀ।ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਅਹੁਦੇਦਾਰ ਜਾਂ ਵਰਕਰ ਕਿਸੇ ਹੋ ਕੇ ਗਿਆ ਹੈ ਉਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਦਰਵਾਜੇ ਖੁੱਲੇ ਰਹਿਣਗੇ।ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਚਲਾਈ ਗਈ ਸੀ ਉਸ ਨੂੰ ਨਪੇੜੇ ਚਾੜ ਕੇ ਰਾਜਪਾਲ ਨੂੰ ਮੈਮੋਰੰਡਮ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮੋਹਾਲੀ ਵਿੱਚ ਜਿਹੜਾ ਧਰਨਾ ਬੰਦੀ ਸਿੰਘਾ ਦੀ ਰਿਹਾਈ ਲਈ ਲਗਾਇਆ ਹੈ ਉਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਬਾਹਰੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ।