Thu, Jan 16, 2025
Whatsapp

Giani Harpreet Singh News :SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਾਮਨਜ਼ੂਰ ਕੀਤਾ ਗਿਆ ਹੈ।

Reported by:  PTC News Desk  Edited by:  Aarti -- October 17th 2024 11:58 AM -- Updated: October 17th 2024 12:25 PM
Giani Harpreet Singh News :SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

Giani Harpreet Singh News :SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

Giani Harpreet Singh News :  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਾਮਨਜ਼ੂਰ ਕੀਤਾ ਗਿਆ ਹੈ। 

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਕਰਦੇ ਹੋਏ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਸਿੱਖ ਪੰਥ ਨੂੰ ਬਹੁਤ ਹੀ ਲੋੜ ਹੈ। ਸਿੰਘ ਸਾਹਿਬ ਨੇ ਹਰ ਸਮੇਂ ਸਾਡੀ ਤਰਜ਼ਮਾਨੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਲਈ ਸਿੰਘ ਸਾਹਿਬ ਸਤਿਕਾਰਯੋਗ ਹਨ। 


ਦੱਸ ਦਈਏ ਕਿ ਬੀਤੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਵੀਡੀਓ ’ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਵਿਰਸਾ ਸਿੰਘ ਵਲਟੋਹਾ ਦੇ ਬਿਆਨ 'ਤੇ ਡਾ. ਚੀਮਾ ਨੇ ਪਾਰਟੀ ਤਰਫੋਂ ਮੰਗੀ ਮਾਫੀ, ਕਿਹਾ- ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ

- PTC NEWS

Top News view more...

Latest News view more...

PTC NETWORK