Thu, Dec 26, 2024
Whatsapp

Shahrukh Khan : ਕਿੰਗ ਖ਼ਾਨ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ''50 ਲੱਖ ਰੁਪਏ ਦਿਓ ਨਹੀਂ ਤਾਂ ਮਾਰ ਦੇਵਾਂਗਾ''

Threat To Shahrukh Khan : ਦੱਸ ਦੇਈਏ ਕਿ ਸ਼ਾਹਰੁਖ ਖਾਨ ਨੂੰ ਮਿਲੀ ਧਮਕੀ ਦੀ ਸ਼ਿਕਾਇਤ 5 ਨਵੰਬਰ 2024 ਯਾਨੀ ਮੰਗਲਵਾਰ ਨੂੰ ਦਰਜ ਕਰਵਾਈ ਗਈ ਸੀ। ਬਾਂਦਰਾ ਪੁਲਿਸ ਸਟੇਸ਼ਨ, ਮੁੰਬਈ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ FIR ਦੀ ਕਾਪੀ 'ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।

Reported by:  PTC News Desk  Edited by:  KRISHAN KUMAR SHARMA -- November 07th 2024 01:58 PM -- Updated: November 07th 2024 02:03 PM
Shahrukh Khan : ਕਿੰਗ ਖ਼ਾਨ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ''50 ਲੱਖ ਰੁਪਏ ਦਿਓ ਨਹੀਂ ਤਾਂ ਮਾਰ ਦੇਵਾਂਗਾ''

Shahrukh Khan : ਕਿੰਗ ਖ਼ਾਨ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ''50 ਲੱਖ ਰੁਪਏ ਦਿਓ ਨਹੀਂ ਤਾਂ ਮਾਰ ਦੇਵਾਂਗਾ''

Threat To Shahrukh Khan : ਬਾਲੀਵੁੱਡ ਦੇ ਕਿੰਗ ਖਾਨ ਦੀ ਜਾਨ ਨੂੰ ਖਤਰਾ ਹੈ। ਮਿਲੀ ਜਾਣਕਾਰੀ ਮੁਤਾਬਕ ਹਾਲ ਹੀ 'ਚ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਖਾਨ ਨਾਂ ਦੇ ਵਿਅਕਤੀ ਨੇ ਅਭਿਨੇਤਾ ਸ਼ਾਹਰੁਖ ਖਾਨ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਮਿਲੀ ਹੈ। ਇਸ ਮਾਮਲੇ ਵਿੱਚ ਦਰਜ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸ਼ਾਹਰੁਖ ਖਾਨ ਨੂੰ ਮਿਲੀ ਧਮਕੀ ਦੀ ਸ਼ਿਕਾਇਤ 5 ਨਵੰਬਰ 2024 ਯਾਨੀ ਮੰਗਲਵਾਰ ਨੂੰ ਦਰਜ ਕਰਵਾਈ ਗਈ ਸੀ। ਬਾਂਦਰਾ ਪੁਲਿਸ ਸਟੇਸ਼ਨ, ਮੁੰਬਈ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ FIR ਦੀ ਕਾਪੀ 'ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।



ਐਫਆਈਆਰ ਵਿੱਚ ਧਮਕੀ ਦੀ ਜਾਣਕਾਰੀ ਦਿੱਤੀ ਗਈ ਹੈ। ਇਸ 'ਚ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਨੇ ਕਿਹਾ ਹੈ, 'ਸ਼ਾਹਰੁਖ ਖਾਨ ਮੰਨਤ ਬੈਂਡਸਟੈਂਡ ਤੋਂ ਹਨ, ਹੈ ਨਾ? ਜੇਕਰ ਉਸ ਨੇ ਮੈਨੂੰ 50 ਲੱਖ ਰੁਪਏ ਨਾ ਦਿੱਤੇ ਤਾਂ ਮੈਂ ਉਸ ਨੂੰ ਮਾਰ ਦੇਵਾਂਗਾ।'

ਦੱਸਿਆ ਜਾ ਰਿਹਾ ਹੈ ਕਿ ਬਾਂਦਰਾ ਥਾਣੇ 'ਚ ਹੀ ਫੋਨ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308 ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਦੋਂ ਮੁਲਜ਼ਮ ਦੇ ਫ਼ੋਨ ਦੀ ਨਿਗਰਾਨੀ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਛੱਤੀਸਗੜ੍ਹ ਦੇ ਰਾਏਪੁਰ ਤੋਂ ਆਇਆ ਸੀ। ਪੁਲਿਸ ਦੀ ਇੱਕ ਟੀਮ ਛੱਤੀਸਗੜ੍ਹ ਲਈ ਰਵਾਨਾ ਹੋ ਗਈ ਹੈ। ਧਮਕੀ ਭਰੀ ਕਾਲ ਆਉਣ ਤੋਂ ਬਾਅਦ ਪੁਲਿਸ ਨੇ ਸ਼ਾਹਰੁਖ ਖਾਨ ਦੇ ਸਟਾਫ ਨੂੰ ਅਲਰਟ ਕਰ ਦਿੱਤਾ ਗਿਆ।

- PTC NEWS

Top News view more...

Latest News view more...

PTC NETWORK