Heavy Hailstorm In Amritsar : ਸ਼ਿਮਲਾ ਬਣਿਆ ਪੰਜਾਬ ਦਾ ਜ਼ਿਲ੍ਹਾ ਅੰਮ੍ਰਿਤਸਰ, ਹੋਈ ਭਾਰੀ ਗੜ੍ਹੇਮਾਰੀ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Heavy Hailstorm In Amritsar : ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।
ਹਾਲਾਂਕਿ ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਭਾਰੀ ਗੜ੍ਹੇਮਾਰੀ ਹੋਈ। ਜਿਸ ਕਾਰਨ ਅੰਮ੍ਰਿਤਸਰ ਸ਼ਿਮਲਾ ਬਣ ਗਿਆ। ਨਾਲ ਹੀ ਤਾਪਮਾਨ ’ਚ ਵੀ ਭਾਰਤੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅੰਮ੍ਰਿਤਸਰ ’ਚ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ, ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮਾਰਚ ਵਿੱਚ ਹੋਵੇਗੀ ਗਰਮੀ
ਬੇਸ਼ੱਕ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ ਪਾਸ ਦੇ ਰਾਜਾਂ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
- PTC NEWS