ਗੈਂਗਸਟਰ ਜੈਪਾਲ ਭੁੱਲਰ ਦਾ ਪਿਤਾ ਲੜੇਗਾ ਚੋਣ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਣਾਇਆ ਉਮੀਦਵਾਰ
Lok Sabha Elections 2024: ਸਿਮਰਨਜੀਤ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ 2024 ਦੇ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਅਕਾਲੀ ਦਲ ਅੰਮ੍ਰਿਤਸਰ ਨੇ ਆਪਣੀ ਦੂਜੀ ਲਿਸਟ ’ਚ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਮੁਤਾਬਿਕ ਅੰਮ੍ਰਿਤਸਰ
ਦੱਸ ਦਈਏ ਕਿ ਈਮਾਨ ਸਿੰਘ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਹਨ। ਜਿਨ੍ਹਾਂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਵੀ ਟਿਕਟ ਦਿੱਤੀ ਹੈ। ਜੀ ਹਾਂ ਭੁਪਿੰਦਰ ਸਿੰਘ ਭੁੱਲਰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ ਜਿਨ੍ਹਾਂ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣ ਵਾਲੀਆਂ ਹਨ। ਇਸੇ ਦੇ ਚੱਲਦੇ 19 ਅਪ੍ਰੈਲ ਨੂੰ ਚੋਣਾਂ ਦਾ ਪਹਿਲਾ ਪੜਾਅ ਦੀਆਂ ਵੋਟਿੰਗ ਹੋਵੇਗੀ। ਪੰਜਾਬ ’ਚ 1 ਜੂਨ ਨੂੰ ਵੋਟਿੰਗ ਹੋਵੇਗੀ। ਜਿਨ੍ਹਾਂ ਦੇ ਨਤੀਜੇ 4 ਜੂਨ ਨੂੰ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ: ਸਿਗਰਟ ਪੀਂਦਿਆਂ ਘੂਰ ਰਿਹਾ ਸੀ ਸ਼ਖਸ, ਔਰਤ ਨੇ ਚਾਕੂ ਨਾਲ ਕੀਤੇ ਕਈ ਵਾਰ, ਹੋਈ ਮੌਤ
-